ਪੁਣੇ (ਏਜੰਸੀ) - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਅੰਤਿਮ ਸੰਸਕਾਰ ਵੀਰਵਾਰ ਨੂੰ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ 'ਤੇ ਕੀਤਾ ਜਾਵੇਗਾ। ਉਨ੍ਹਾਂ ਦੇ ਸਮਾਜਿਕ ਸੰਗਠਨ ਦੇ ਪ੍ਰਤੀਨਿਧੀ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਮਹਾਰਾਸ਼ਟਰ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਆਸ਼ੀਸ਼ ਸ਼ੇਲਾਰ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਥੀਏਟਰ ਅਤੇ ਸਿਨੇਮਾ ਵਿੱਚ ਦਿੱਗਜ ਅਦਾਕਾਰ ਦੇ ਯੋਗਦਾਨ ਨੂੰ ਵੇਖਦੇ ਹੋਏ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਾਕਾਰੀ ਸਨਮਾਨ ਨਾਲ ਕੀਤਾ ਜਾਵੇਗਾ। ਸ਼ੇਲਾਰ ਨੇ ਕਿਹਾ ਕਿ ਦੇਵੇਂਦਰ ਫੜਨਵੀਸ ਸਰਕਾਰ ਨੇ ਮਰਾਠੀ ਥੀਏਟਰ ਦੇ ਨਾਲ-ਨਾਲ ਮਰਾਠੀ ਅਤੇ ਹਿੰਦੀ ਸਿਨੇਮਾ ਵਿੱਚ ਪਾਟੇਕਰ ਦੇ ਬੇਮਿਸਾਲ ਯੋਗਦਾਨ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਹੈ। ਪਾਟੇਕਰ (76) ਦਾ ਵੀਰਵਾਰ ਸਵੇਰੇ ਗੋਆ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦੇਹਾਂਤ ਹੋ ਗਿਆ।
ਇਹ ਵੀ ਪੜ੍ਹੋ: ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ
ਪਾਣੀ ਸੰਭਾਲ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਪਾਟੇਕਰ ਦੇ 'ਨਾਮ ਫਾਊਂਡੇਸ਼ਨ' ਦੇ ਸੀਈਓ ਗਣੇਸ਼ ਥੋਰਾਟ ਨੇ ਕਿਹਾ, "ਮ੍ਰਿਤਕ ਦੇਹ ਨੂੰ ਸ਼ਾਮ 5 ਵਜੇ ਦੇ ਕਰੀਬ ਪੁਣੇ ਲਿਆਂਦਾ ਜਾਵੇਗਾ ਅਤੇ ਫਿਰ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ। ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਦੇ ਕੰਪਲੈਕਸ ਵਿੱਚ ਕੀਤਾ ਜਾਵੇਗਾ।" ਉਨ੍ਹਾਂ ਕਿਹਾ, ਅੰਤਿਮ ਸੰਸਕਾਰ ਸਰਕਾਰੀ ਸਨਮਾਨ ਨਾਲ ਕੀਤਾ ਜਾਵੇਗਾ। ਪਾਟੇਕਰ ਦਾ ਫਾਰਮ ਹਾਊਸ ਪੁਣੇ ਸ਼ਹਿਰ ਦੇ ਬਾਹਰਵਾਰ ਦੋਂਜੇ ਵਿੱਚ ਸਥਿਤ ਹੈ। ਅਦਾਕਾਰ ਦਾ ਜਨਮ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਮੁਰੂਦ-ਜੰਜੀਰਾ ਵਿੱਚ ਇੱਕ ਮਰਾਠੀ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲ ਨਾਮ ਵਿਸ਼ਵਨਾਥ ਪਾਟੇਕਰ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਪੁੱਤਰ ਮਲਹਾਰ ਛੱਡ ਗਏ ਹਨ।
ਇਹ ਵੀ ਪੜ੍ਹੋੋ: ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ
NEXT STORY