ਮੁੰਬਈ- ਪੰਜਾਬੀ ਫ਼ਿਲਮੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਜਿਸ ਨੇ 26 ਅਗਸਤ ਨੂੰ ਆਪਣਾ 40ਵਾਂ ਜਨਮ ਦਿਨ ਮਨਾਇਆ ਸੀ। ਉਨ੍ਹਾਂ ਨੇ ਆਪਣੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਕੁਝ ਨਵੀਂਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ ਜਿਸ ਉਨ੍ਹਾਂ ਦੀ ਮਾਂ ਅਤੇ ਸੱਸ ਵੀ ਨਜ਼ਰ ਆ ਰਹੀ ਹੈ। ਇੱਕ ਤਸਵੀਰ 'ਚ ਉਹ ਆਪਣੇ ਪਤੀ ਦੇ ਨਾਲ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਇੱਕ ਵੀਡੀਓ ਵੀ ਪੋਸਟ ਕੀਤਾ ਹੈ ਜਿਸ ‘ਚ ਉਹ ਆਪਣੀ ਭੈਣ ਦੇ ਨਾਲ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

ਕੈਨੈਡਾ ਦੀ ਜੰਮਪਲ ਨੀਰੂ ਬਾਜਵਾ ਪੰਜਾਬੀ ਪਰਿਵਾਰ ਨਾਲ ਸਬੰਧਤ ਹੈ। ਉਸ ਦਾ ਅਸਲ ਨਾਂ ਅਰਸ਼ਪ੍ਰੀਤ ਕੌਰ ਬਾਜਵਾ ਹੈ। ਤੁਹਾਨੂੰ ਦੱਸ ਦੇਈਏ ਕਿ ਉਹ ਲੰਬੇ ਅਰਸੇ ਤੋਂ ਪੰਜਾਬੀ ਫ਼ਿਲਮਾਂ ਦੇ ਨਾਲ ਜੁੜੀ ਹੋਈ ਹੈ। ਪੰਜਾਬੀ ਫ਼ਿਲਮਾਂ ਤੋਂ ਇਲਾਵਾ ਉਹ ਬਾਲੀਵੁੱਡ ਅਤੇ ਟੀਵੀ ਸੀਰੀਅਲਾਂ ‘ਚ ਵੀ ਕੰਮ ਕਰ ਚੁੱਕੀ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ।

ਅਖੀਰਲੀ ਵਾਰ ਉਹ ਦਿਲਜੀਤ ਦੋਸਾਂਝ ਦੇ ਨਾਲ 'ਛੜਾ' ਫ਼ਿਲਮ ‘ਚ ਨਜ਼ਰ ਆਈ ਸੀ। ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।






...ਜਦੋਂ ਬਿਗ ਬੌਸ ਦੇ ਘਰ 'ਚ ਲੱਗੀ ਰਾਖੀ ਸਾਵੰਤ ਦੇ ਸੱਟ, ਕਰਾਉਣੀ ਪਈ ਨੱਕ ਦੀ ਸਰਜਰੀ (ਵੀਡੀਓ)
NEXT STORY