ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ਜਗਤ ਦੀ ਬਾਕਮਾਲ ਦੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਏ ਦਿਨ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਦੱਸ ਦਈਏ ਕਿ ਇਸੇ ਸਾਲ ਨੀਰੂ ਬਾਜਵਾ ਨੇ ਜੁੜਵਾ ਬੇਟੀਆਂ ਨੂੰ ਜਨਮ ਦਿੱਤਾ ਹੈ।
ਹਾਲ ਹੀ ਵਿਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਕ ਫੋਟੋ ਕੋਲਾਜ ਸਾਂਝਾ ਕੀਤਾ ਹੈ, ਜਿਸ ਵਿਚ ਉਨ੍ਹਾਂ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ। ਇਸ ਖ਼ਾਸ ਤਸਵੀਰ ਵਿਚ ਨੀਰੂ ਬਾਜਵਾ ਦੇ ਪਤੀ ਹੈਰੀ ਜਵੰਦਾ, ਜੁੜਵਾ ਧੀਆਂ ਆਲੀਆ, ਅਕੀਰਾ ਤੇ ਵੱਡੀ ਧੀ ਅਨਾਇਆ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- 'ਸਭ ਤੋਂ ਵੱਡੀ ਦੌਲਤ ਦੇਣ ਲਈ ਬਾਬਾ ਜੀ ਦਾ ਧੰਨਵਾਦ।' ਇਸ ਪੋਸਟ ਨੂੰ ਦਰਸ਼ਕ ਖ਼ੂਬ ਪਸੰਦ ਕਰ ਰਹੇ ਹਨ। ਨੀਰੂ ਬਾਜਵਾ ਨੇ ਵਾਹਿਗੁਰੂ ਜੀ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਦੁਨੀਆਂ ਦੀ ਸਭ ਤੋਂ ਵੱਡੀ ਦੌਲਤ ਉਨ੍ਹਾਂ ਬਖ਼ਸ਼ੀ ਹੈ।
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮਾਂ ਵਿਚ ਕਾਫ਼ੀ ਸਰਗਰਮ ਹੈ। ਅਗਲੇ ਸਾਲ ਉਹ ਪੰਜਾਬੀ ਫ਼ਿਲਮ 'ਪਾਣੀ 'ਚ ਮਧਾਣੀ' ਵਿਚ ਗਿੱਪੀ ਗਰੇਵਾਲ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਦਿਖਾਈ ਦੇਵੇਗੀ।
ਇਸ ਤੋਂ ਇਲਾਵਾ ‘ਛੜਾ’ ਫ਼ਿਲਮ ‘ਚ ਵੀ ਇਸ ਜੋੜੀ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲਿਆ। ਇੱਕ ਲੰਬੇ ਅਰਸੇ ਬਾਅਦ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਇਕੱਠੇ ਸਿਲਵਰ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਰਾਣਾ ਰਣਬੀਰ, ਕਰਮਜੀਤ ਅਨਮੋਲ, ਰਾਣਾ ਜੰਗ ਬਹਾਦਰ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਹਾਰਬੀ ਸੰਘਾ ਅਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
'ਸਾ ਰੇ ਗਾ ਮਾ ਪਾ ਲਿਟਲ ਚੈਂਪਸ' ਦੀ ਜੇਤੂ ਬਣੀ ਆਰਿਆਨੰਦਾ ਬਾਬੂ
NEXT STORY