ਮੁੰਬਈ (ਬਿਊਰੋ) - ਪੰਜਾਬੀ ਗਾਇਕਾ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਨੇਹਾ ਕੱਕੜ ਨਾਲ ਉਸ ਦਾ ਪਤੀ ਰੋਹਨਪ੍ਰੀਤ ਵੀ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਦੋਵੇਂ ਜਣੇ ਬਹੁਤ ਹੀ ਕਿਊਟ ਲੱਗ ਰਹੇ ਹਨ। ਇਸ ਦੇ ਨਾਲ ਹੀ ਦੋਵਾਂ ਦੀ ਗੋਦੀ 'ਚ ਦੋ ਕਿਊਟ ਜਿਹੇ ਬੱਚਿਆਂ ਵੀ ਨਜ਼ਰ ਆ ਰਹੇ ਹਨ ਅਤੇ ਬੱਚਿਆਂ ਨੂੰ ਆਪਣੀ ਗੋਦੀ 'ਚ ਬਿਠਾ ਕੇ ਦੋਵੇਂ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।
ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ 'ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ। ਹਜ਼ਾਰਾਂ ਦੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਵੇਖ ਚੁੱਕੇ ਹਨ। ਦੋਵਾਂ ਦੇ ਪ੍ਰਸ਼ੰਸਕ ਇਸ 'ਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ। ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੀ ਹੈ ਅਤੇ ਲਗਾਤਾਰ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਲਈ ਹਿੱਟ ਗੀਤ ਗਾ ਰਹੀ ਹੈ।
ਦੱਸਣਯੋਗ ਹੈ ਕਿ ਰੋਹਨਪ੍ਰੀਤ ਨਾਲ ਨੇਹਾ ਕੱਕੜ ਦਾ ਵਿਆਹ ਬੀਤੇ ਸਾਲ ਹੋਇਆ ਸੀ। ਇਸ ਵਿਆਹ 'ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਸ਼ਾਮਲ ਹੋਈਆਂ ਸਨ। ਨੇਹਾ ਕੱਕੜ ਦੇ ਪਤੀ ਵੀ ਵਧੀਆ ਗਾਇਕ ਹਨ ਅਤੇ ਹੁਣ ਤੱਕ ਉਹ ਵੀ ਕਈ ਹਿੱਟ ਗੀਤ ਗਾ ਚੁੱਕੇ ਹਨ।
ਨੋਟ - ਨੇਹਾ ਕੱਕੜ ਦੀ ਇਸ ਵੀਡੀਓ 'ਤੇ ਤੁਹਾਡਾ ਕੀ ਹੈ ਪ੍ਰਤੀਕਰਮ, ਕੁਮੈਂਟ ਬਾਕਸ 'ਚ ਕੁਮੈਂਟ ਕਰਕੇ ਜ਼ਰੂਰ ਦੱਸੋ।
ਸਾਹਮਣੇ ਆਈਆਂ ਸੋਹਾ ਦੀ ਧੀ ਇਨਾਯਾ ਦੇ ਬਰਥਡੇਅ ਪਾਰਟੀ ਦੀਆਂ ਤਸਵੀਰਾਂ
NEXT STORY