ਮੁੰਬਈ- ਬਾਲੀਵੁੱਡ ਦੇ ਹੀਮੈਨ, ਅਦਾਕਾਰ ਧਰਮਿੰਦਰ, ਪਿਛਲੇ ਕੁਝ ਦਿਨਾਂ ਤੋਂ ਆਪਣੀ ਸਿਹਤ ਨੂੰ ਲੈ ਕੇ ਚਰਚਾ ਵਿੱਚ ਹਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ 31 ਅਕਤੂਬਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ 12 ਦਿਨਾਂ ਤੱਕ ਹਸਪਤਾਲ ਵਿੱਚ ਰਹਿਣ ਤੋਂ ਬਾਅਦ 12 ਨਵੰਬਰ ਨੂੰ ਘਰ ਪਰਤੇ ਸਨ।
ਇਹ ਵੀ ਪੜ੍ਹੋ: 'ਸਲਮਾਨ ਤੇ ਸ਼ਾਹਰੁਖ ਖਾਨ ਦਾ ਟਾਈਮ...', 2026 ਲਈ ਜੋਤਸ਼ੀ ਨੇ ਕਰ'ਤੀ ਹੈਰਾਨ ਕਰਨ ਵਾਲੀ ਭਵਿੱਖਬਾਣੀ
ਤਾਜ਼ਾ ਸਿਹਤ ਅਪਡੇਟ
ਹਸਪਤਾਲ ਤੋਂ ਘਰ ਪਰਤ ਕੇ ਇਲਾਜ ਕਰਵਾਉਣ ਦੇ 8 ਦਿਨਾਂ ਬਾਅਦ, ਹੁਣ ਉਨ੍ਹਾਂ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਦਿੱਗਜ ਅਦਾਕਾਰ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ। ਉਨ੍ਹਾਂ ਦੀ ਖਰਾਬ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਹਾਲਾਂਕਿ, ਅਦਾਕਾਰ ਨੂੰ ਅਜੇ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਿੱਚ ਸਮਾਂ ਲੱਗ ਸਕਦਾ ਹੈ। ਡਾਕਟਰਾਂ ਨੇ ਦੱਸਿਆ ਸੀ ਕਿ ਹੁਣ ਉਨ੍ਹਾਂ ਦਾ ਇਲਾਜ ਘਰ ਵਿਚ ਹੀ ਚੱਲੇਗਾ।
ਇਹ ਵੀ ਪੜ੍ਹੋ: ਅਦਾਕਾਰਾ ਐਸ਼ਵਰਿਆ ਰਾਏ ਨੇ PM ਮੋਦੀ ਦੇ ਲਾਏ ਪੈਰੀਂ ਹੱਥ
ਅਫਵਾਹਾਂ ਦਾ ਖੰਡਨ
ਇਸ ਦੌਰਾਨ, 11 ਨਵੰਬਰ ਨੂੰ ਧਰਮਿੰਦਰ ਦੇ ਦਿਹਾਂਤ ਦੀਆਂ ਅਫਵਾਹਾਂ ਵੀ ਤੇਜ਼ੀ ਨਾਲ ਫੈਲੀਆਂ ਸਨ। ਅਦਾਕਾਰ ਦੀ ਪਤਨੀ ਹੇਮਾ ਮਾਲਿਨੀ ਅਤੇ ਬੇਟੀ ਈਸ਼ਾ ਦਿਓਲ ਨੇ ਇਨ੍ਹਾਂ ਖਬਰਾਂ ਦਾ ਜ਼ੋਰਦਾਰ ਖੰਡਨ ਕੀਤਾ ਸੀ। ਧਰਮਿੰਦਰ ਦੀ ਦਿਹਾਂਤ ਦੀਆਂ ਅਫਵਾਹਾਂ 'ਤੇ, ਉਨ੍ਹਾਂ ਦੇ ਬੇਟੇ ਸੰਨੀ ਦਿਓਲ ਦੀ ਟੀਮ ਨੇ ਵੀ ਇੱਕ ਬਿਆਨ ਜਾਰੀ ਕੀਤਾ ਸੀ ਕਿ 'ਸਰ ਠੀਕ ਹੋ ਰਹੇ ਹਨ'।
ਇਹ ਵੀ ਪੜ੍ਹੋ: ਤਲਾਕ ਮਗਰੋਂ ਗਰਲਫ੍ਰੈਂਡ ਮਾਹਿਕਾ ਨਾਲ ਰੋਮਾਂਸ ਕਰਦੇ ਨਜ਼ਰ ਆਏ ਹਾਰਦਿਕ ਪੰਡਯਾ ! ਇਕ-ਦੂਜੇ ਦੀਆਂ ਬਾਹਾਂ 'ਚ...
ਹੁਣ ਬਿਨਾਂ ਹਸਪਤਾਲ ਦਾਖਲ ਹੋਏ ਘਰ ਬੈਠਕੇ ਆਯੁਰਵੈਦਿਕ ਤਰੀਕੇ ਨਾਲ ਛੱਡੋ ਨਸ਼ਾ
NEXT STORY