ਜਲੰਧਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ। ਇਹ ਤਸਵੀਰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਗਈ ਹੈ।

ਇਸ ਖ਼ੂਬਸੂਰਤ ਤਸਵੀਰ ਦੇ ਨਾਲ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਨਜ਼ਰਾਂ ਵਿੱਚ ਇਕ ਖਾਸ ਗਹਿਰਾਈ ਹੈ, ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ, ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋਂ ਪਰੇ ਇਕ ਅਣਮੁੱਲਾ ਨੂਰ ਹੈ, ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮਿਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿਚ ਫੇਰ ਤੋਂ ਦੀਦਾਰ ਕਰ ਰਹੇ ਹਾਂ। ਅਸੀ ਵਾਹਿਗੁਰੂ ਦੀ ਸਾਡੇ 'ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ।''
'I Want To Talk' ਲਈ ਅਭਿਸ਼ੇਕ ਨੇ ਕੀਤਾ ਜ਼ਬਰਦਸਤ ਬਾਡੀ ਟ੍ਰਾਂਸਫਾਰਮੇਸ਼ਨ
NEXT STORY