ਮੁੰਬਈ (ਏਜੰਸੀ)- ਅਦਾਕਾਰਾ-ਡਾਂਸਰ ਨੋਰਾ ਫਤੇਹੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਉਨ੍ਹਾਂ ਦੀ ਬਹਾਦਰੀ, ਕੁਰਬਾਨੀ ਅਤੇ ਰਾਸ਼ਟਰ ਦੀ ਰੱਖਿਆ ਵਿੱਚ ਸਮਰਪਣ ਲਈ ਦਿਲੋਂ ਧੰਨਵਾਦ ਕੀਤਾ ਹੈ। ਨੋਰਾ ਨੇ ਇਸ ਮੁਸ਼ਕਲ ਸਮੇਂ ਦੌਰਾਨ ਉਮੀਦ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਮੋਰੱਕੋ ਮੂਲ ਦੀ ਨੋਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਭਾਰਤ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ "ਅਣਥੱਕ ਯਤਨਾਂ" ਲਈ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: 'ਹੁਣ ਜੰਗ ਹੋਣੀ ਤੈਅ'; ਪਾਕਿ ਰੱਖਿਆ ਮੰਤਰੀ ਖਵਾਜ਼ਾ ਆਸਿਫ ਦਾ ਵੱਡਾ ਬਿਆਨ

ਉਨ੍ਹਾਂ ਲਿਖਿਆ: "ਸਤਿਕਾਰਯੋਗ ਭਾਰਤੀ ਹਥਿਆਰਬੰਦ ਫੌਜ, ਇਸ ਚੁਣੌਤੀਪੂਰਨ ਸਮੇਂ ਵਿੱਚ, ਮੈਂ ਤੁਹਾਡੇ ਸਾਰਿਆਂ ਦਾ ਤੁਹਾਡੀ ਅਟੁੱਟ ਹਿੰਮਤ, ਕੁਰਬਾਨੀ ਅਤੇ ਸਮਰਪਣ ਲਈ ਤਹਿ ਦਿਲੋਂ ਧੰਨਵਾਦ ਕਰਨਾ ਚਾਹੁੰਦੀ ਹਾਂ। ਸਰਹੱਦਾਂ ਦੀ ਰੱਖਿਆ, ਭਾਰਤ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਨੂੰ ਯਕੀਨੀ ਬਣਾਉਣ ਵਿੱਚ ਤੁਹਾਡੀਆਂ ਅਣਥੱਕ ਕੋਸ਼ਿਸ਼ਾਂ ਭੁਲਾਈਆਂ ਨਹੀਂ ਜਾਣਗੀਆਂ।" ਉਨ੍ਹਾਂ ਕਿਹਾ ਕਿ ਉਹ ਦੁਨੀਆ ਭਰ ਵਿੱਚ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੀ ਹੈ।
ਇਹ ਵੀ ਪੜ੍ਹੋ: ਭਾਰਤ ਨਾਲ ਪੰਗਾ ਨਾ ਲੈ ਛੋਟੇ, ਭਰਾ ਸ਼ਹਿਬਾਜ਼ ਨੂੰ ਸਮਝਾਉਣ ਲੰਡਨ ਤੋਂ ਪਰਤਿਆ ਨਵਾਜ਼ ਸ਼ਰੀਫ
ਨੋਰਾ ਨੇ ਕਿਹਾ: “ਜਦੋਂ ਕਿ ਦੇਸ਼ ਮੁਸ਼ਕਲਾਂ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ, ਤੁਹਾਡੀ ਤਾਕਤ ਅਤੇ ਵਚਨਬੱਧਤਾ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਸਾਨੂੰ ਉਮੀਦ ਦਿੰਦੀ ਹੈ। ਸਨਮਾਨ ਅਤੇ ਮਾਣ ਨਾਲ ਭਾਰਤ ਦੀ ਰੱਖਿਆ ਕਰਨ ਅਤੇ ਮਜ਼ਬੂਤੀ ਨਾਲ ਖੜ੍ਹੇ ਰਹਿਣ ਲਈ ਤੁਹਾਡਾ ਧੰਨਵਾਦ। ਅਸੀਂ ਦੁਨੀਆ ਭਰ ਵਿੱਚ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹਾਂ! ਅਤੇ ਅਸੀਂ ਭਾਰਤ ਅਤੇ ਹਥਿਆਰਬੰਦ ਬਲਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦੇ ਹਾਂ! ਸਾਡੇ ਸੱਚੇ ਹੀਰੋ! ਜੈ ਹਿੰਦ!”
ਇਹ ਵੀ ਪੜ੍ਹੋ: ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
NEXT STORY