ਐਂਟਰਟੇਨਮੈਂਟ ਡੈਸਕ - ਇੰਟਰਨੈਸ਼ਨਲ ਬੋਲੀਆਂ ਦੇ ਕਲਾਕਾਰ ਪਾਲ ਸਿੰਘ ਸਮਾਓ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਪਾਲ ਸਿੰਘ ਸਮਾਓ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਨਾਲ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਨੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚੋਂ ਇਕ ਤਸਵੀਰ ਵਿਚ ਸਮਾਓ ਦੀ ਪਤਨੀ ਨੇ ਮੂਸੇਵਾਲਾ ਦੇ ਛੋਟੇ ਭਰਾ ਨੂੰ ਗੋਦੀ ਚੁੱਕਿਆ ਹੋਇਆ ਸੀ।

ਇਸ ਤੋਂ ਪਹਿਲਾ ਪਾਲ ਸਿੰਘ ਸਮਾਓ ਆਪਣੇ ਵਿਆਹ ਦਾ ਸੱਦਾ ਦੇਣ ਲਈ ਹਵੇਲੀ ਆਏ ਸਨ। ਇਸ ਦੀਆਂ ਵੀ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਪਾਲ ਸਿੰਘ ਸਮਾਓ ਨੇ ਕੈਪਸ਼ਨ 'ਚ ਲਿਖਿਆ ਸੀ, ''ਵਿਆਹ ਦਾ ਸੱਦਾ ਪੱਤਰ ਦੇਣ ਸਮੇਂ ਖੁਸ਼ੀ ਦੇ ਪਲ।''
ਦੂਜੀ ਵਾਰ ਮਾਂ ਬਣੇਗੀ 'ਕੁਮਕੁਮ ਭਾਗਿਆ' ਫੇਮ ਇਹ ਅਦਾਕਾਰਾ, ਇੰਸਟਾ 'ਤੇ ਖੁਦ ਦਿੱਤੀ ਖੁਸ਼ਖਬਰੀ
NEXT STORY