ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੁੱਝ ਮੀਡੀਆ ਰਿਪੋਰਟਾਂ ਮੁਤਾਬਕ ਅੰਬਾਲਾ ਵਿਚ ਫਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਐਕਸ਼ਨ ਸੀਨ ਫਿਲਮਾਉਂਦੇ ਸਮੇਂ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ‘ਤੇ ਨਕਲੀ ਗੋਲੀ ਲੱਗੀ, ਜਿਸ ਨਾਲ ਸ਼ੀਸ਼ਾ ਟੁੱਟ ਗਿਆ ਅਤੇ ਕੱਚ ਦਾ ਟੁਕੜਾ ਉਨ੍ਹਾਂ ਦੇ ਚਿਹਰੇ ‘ਤੇ ਲੱਗ ਗਿਆ।
ਇਹ ਵੀ ਪੜ੍ਹੋ: 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਦਾ 'ਅਰਮਾਨ' ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਬਾਅਦ ਵਿੱਚ ਉਹ ਚੰਡੀਗੜ੍ਹ ਵਾਪਸ ਆ ਗਏ। ਫਿਲਹਾਲ, ਇਸ ਹਾਦਸੇ ਕਾਰਨ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਹਾਲਾਂਕਿ ਇਸ ਮਾਮਲੇ ਬਾਰੇ ਅਧਿਕਾਰਿਕ ਪੁਸ਼ਟੀ ਤਾਂ ਅਜੇ ਨਹੀਂ ਹੋਈ, ਪਰ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਖੁਦ ਦੱਸਿਆ ਕਿ ਇਹ ਘਟਨਾ ਸ਼ੇਰਾ ਦੇ ਸੈੱਟ ‘ਤੇ ਵਾਪਰੀ ਹੈ। ਉਨ੍ਹਾਂ ਨੇ ਲਿਖਿਆ ਕਿ ਪ੍ਰਭੂ ਦੀ ਕਿਰਪਾ ਨਾਲ ਉਹ ਸੁਰੱਖਿਅਤ ਹਨ ਅਤੇ ਠੀਕ ਹਨ। ਫੈਨਜ਼ ਵੱਲੋਂ ਸੋਸ਼ਲ ਮੀਡੀਆ ਰਾਹੀਂ ਪਰਮੀਸ਼ ਵਰਮਾ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਝਟਕਾ! ਮਹਿੰਗਾ ਹੋ ਗਿਆ ਡੀਜ਼ਲ, ਜਾਣੋ ਨਵੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
60 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ 'ਚ EOW ਦੇ ਸਾਹਮਣੇ ਪੇਸ਼ ਹੋਏ ਰਾਜ ਕੁੰਦਰਾ, ਦਰਜ ਹੋਇਆ ਬਿਆਨ
NEXT STORY