ਮੋਹਾਲੀ (ਜੱਸੀ)- ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਉਸ ਦੇ ਸਾਥੀਆਂ ਵੱਲੋਂ ਉੱਘੇ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਮੁੜ ਤੋਂ ਇਸ ਮਾਮਲੇ ਦੀ ਸੁਣਵਾਈ ’ਚ ਦੇਰੀ ਹੋਣ ਕਾਰਨ ਸਖ਼ਤ ਰੁਖ਼ ਅਪਣਾਉਂਦਿਆਂ ਗੁਰਕੀਰਤ ਸਿੰਘ, ਏ. ਐੱਸ. ਆਈ. ਸੁਖਪਾਲ ਸਿੰਘ ਤੇ ਏ. ਐੱਸ. ਆਈ. ਜਸਪਾਲ ਸਿੰਘ ਵਿਰੁੱਧ ਨਵੇਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਤੇ ਨਾਲ ਹੀ ਜ਼ਿਲਾ ਮੈਜਿਸਟ੍ਰੇਟ ਮੋਹਾਲੀ ਦੀ ਸਬੰਧਤ ਅਸਲਾ ਲਾਈਸੈਂਸ ਸ਼ਾਖਾ ਦੇ ਅਧਿਕਾਰੀ ਵਿਰੁੱਧ ਵੀ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ, ਪੁਲਸ ਨੇ ਕੀਤਾ ਗ੍ਰਿਫਤਾਰ
ਇਸ ਮਾਮਲੇ ’ਚ ਐੱਸ. ਐੱਚ. ਓ. ਥਾਣਾ ਫੇਜ਼-1 ਡੀ. ਐੱਸ. ਪੀ. ਸਿਟੀ-1 ਵੱਲੋਂ ਤਸਦੀਕਸ਼ੁਦਾ ਇਕ ਰਿਪੋਰਟ ਅਦਾਲਤ ’ਚ ਪੇਸ਼ ਕੀਤੀ ਗਈ, ਜਿਸ ’ਚ ਦੱਸਿਆ ਗਿਆ ਹੈ ਕਿ ਬਾਕੀ ਗਵਾਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਟੈਲੀਫੋਨ ਰਾਹੀਂ ਸੂਚਿਤ ਕਰ ਦਿੱਤਾ ਗਿਆ ਸੀ। ਅਦਾਲਤ ਦਾ ਕਹਿਣਾ ਹੈ ਕਿ ਭਾਵੇਂ ਇਨ੍ਹਾਂ ਗਵਾਹਾਂ ਵਿਰੁੱਧ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਲਗਾਤਾਰ ਹਦਾਇਤਾਂ ਜਾਰੀ ਕੀਤੇ ਜਾਣ ਦੇ ਬਾਵਜੂਦ ਸਰਕਾਰੀ ਧਿਰ ਗਵਾਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਨਹੀਂ ਕਰ ਰਹੀ ਜਾਪਦੀ। ਗਵਾਹਾਂ ਦੇ ਸਬੂਤ ਹਾਸਲ ਕਰਨ ਲਈ ਜਾਰੀ ਕੀਤੀ ਗਈ ਪ੍ਰਕਿਰਿਆ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਡੀ. ਆਈ. ਜੀ. ਰੋਪੜ ਰੇਂਜ ਨੂੰ ਮੁੜ ਤੋਂ ਪੱਤਰ ਭੇਜਿਆ ਜਾ ਰਿਹਾ ਹੈ। ਮੌਜੂਦਾ ਕੇਸ ’ਚ ਦੋਸ਼ 18 ਜਨਵਰੀ 2024 ਨੂੰ ਤੈਅ ਕੀਤੇ ਗਏ ਸਨ।
ਇਹ ਵੀ ਪੜ੍ਹੋ: 40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਸ਼ਹੂਰ ਬਾਲੀਵੁੱਡ ਅਦਾਕਾਰ Airport ਤੋਂ ਗ੍ਰਿਫ਼ਤਾਰ !
NEXT STORY