ਜਲੰਧਰ (ਬਿਊਰੋ) — ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ 'ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਨੇ ਆਪਣੇ ਪਿਤਾ ਡਾ. ਸਤੀਸ਼ ਕੁਮਾਰ ਵਰਮਾ ਦੇ ਜਨਮਦਿਨ ਦੀ ਇੱਕ ਵੀਡੀਓ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਪਿਤਾ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਉਹ ਪਰਮੀਸ਼ ਵਰਮਾ ਆਪਣੇ ਪਿਤਾ ਤੇ ਭਰਾ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕ ਕੁਮੈਂਟਸ ਰਾਹੀਂ ਪਰਮੀਸ਼ ਵਰਮਾ ਦੇ ਪਿਤਾ ਨੂੰ ਸ਼ੁੱਭਕਾਮਨਾਵਾਂ ਦੇ ਰਹੇ ਹਨ।
ਦੱਸ ਦਈਏ ਕਿ ਡਾ. ਸਤੀਸ਼ ਕੁਮਾਰ ਵਰਮਾ ਨੇ ਪੰਜਾਬੀ ਸਾਹਿਤ ਅਤੇ ਰੰਗਮੰਚ ਦੇ ਖ਼ੇਤਰ 'ਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਪਰਮੀਸ਼ ਵਰਮਾ ਨੇ ਸਕੂਲ ਪੜ੍ਹਦਿਆਂ ਹੀ ਥੀਏਟਰ ਨਾਲ ਸਾਂਝ ਪਾ ਲਈ ਸੀ। ਉਹ ਸਕੂਲ 'ਚ ਹੁੰਦੇ ਫੈਸਟੀਵਲਾਂ ਅਤੇ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਂਦਾ। ਫ਼ਿਰ ਉਹ ਹੋਟਲ ਮੈਨੇਜ਼ਮੈਂਟ ਦੀ ਪੜ੍ਹਾਈ ਦੇ ਚੱਲਦਿਆਂ ਆਸਟ੍ਰੇਲੀਆ ਜਾ ਵਸਿਆ। ਵਿਦੇਸ਼ 'ਚ ਰਹਿੰਦਿਆਂ ਉਨ੍ਹਾਂ ਨੇ ਖ਼ੂਬ ਮਿਹਨਤ ਕੀਤੀ ਪਰ ਅਦਾਕਾਰੀ ਦਾ ਸ਼ੌਂਕ ਉਨ੍ਹਾਂ ਨੂੰ ਮੁੜ ਪੰਜਾਬ ਲੈ ਆਇਆ। ਪਰਮੀਸ਼ ਵਰਮਾ ਨੇ ਬਤੌਰ ਵੀਡੀਓ ਡਾਇਰੈਕਟਰ ਸਾਲ 2014 'ਚ ਸਭ ਤੋਂ ਪਹਿਲਾਂ ਗੀਤ 'ਜ਼ਿੰਮੇਵਾਰੀ ਭੁੱਖ ਤੇ ਦੂਰੀ' ਤਿਆਰ ਕੀਤਾ। ਇਸ ਤੋਂ ਗੀਤ ਤੋਂ ਬਾਅਦ ਪਰਮੀਸ਼ ਵਰਮਾ ਨੇ ਇੱਕ ਤੋਂ ਬਾਅਦ ਇੱਕ ਗੀਤਾਂ ਦਾ ਨਿਰਦੇਸ਼ਨ ਕੀਤਾ, ਕਈ ਗੀਤਾਂ 'ਚ ਉਨ੍ਹਾਂ ਨੇ ਬਤੌਰ ਮਾਡਲ ਕੰਮ ਵੀ ਕੀਤਾ। ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ 2011 'ਚ ਆਈ ਫ਼ਿਲਮ 'ਪੰਜਾਬ ਬੋਲਦਾ' 'ਚ ਵੀ ਅਹਿਮ ਕਿਰਦਾਰ ਨਿਭਾਇਆ ਸੀ।
ਇਸ ਤੋਂ ਬਾਅਦ 2017 'ਚ 'ਰੌਕੀ ਮੈਂਟਲ' ਨਾਲ ਪਰਮੀਸ਼ ਨੇ ਬਤੌਰ ਹੀਰੋ ਫਿਲਮੀ ਪਰਦੇ 'ਤੇ ਧਮਾਕੇਦਾਰ ਐਂਟਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਫ਼ਿਲਮਾਂ 'ਦਿਲ ਦੀਆਂ ਗੱਲਾਂ' ਅਤੇ 'ਸਿੰਘਮ' (2019) 'ਚ ਵੀ ਬਤੌਰ ਹੀਰੋ ਸ਼ਾਨਦਾਰ ਕਿਰਦਾਰ ਨਿਭਾਇਆ। ਇਸ ਸਮੇਂ ਪਰਮੀਸ਼ ਵਰਮਾ ਆਪਣੇ ਅਗਲੇ ਪ੍ਰੋਜੈਕਟਾਂ 'ਚ ਰੁੱਝਿਆ ਹੋਇਆ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪਰਮੀਸ਼ ਵਰਮਾ ਦੀ ਭਤੀਜੀ ਨਾਲ ਇਹ ਵੀਡੀਓ
NEXT STORY