ਜਲੰਧਰ (ਬਿਊਰੋ) — ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ 'ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਨੇ ਆਪਣਾ ਇੱਕ ਵੀਡੀਓ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਭਤੀਜੀ ਦੀਆਂ ਗੁੱਤਾਂ ਗੁੰਦਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਉਨ੍ਹਾਂ ਦੀ ਭਤੀਜੀ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ। ਪਰਮੀਸ਼ ਵਰਮਾ ਅਕਸਰ ਆਪਣੀ ਭਤੀਜੀ ਦੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਇਹ ਵੀਡੀਓ ਵੀ ਦਰਸ਼ਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ। ਇਸ ਤੋਂ ਇਲਾਵਾ ਪਰਮੀਸ਼ ਨੇ ਇੱਕ ਹੋਰ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੇ ਪਿਤਾ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਜੀ ਹਾਂ, ਅੱਜ ਪਰਮੀਸ਼ ਵਰਮਾ ਦੇ ਪਿਤਾ ਦਾ ਜਨਮਦਿਨ ਹੈ, ਜਿਸ ਦੀ ਇੱਕ ਵੀਡੀਓ ਉਹਨਾਂ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
ਪਰਮੀਸ਼ ਵਰਮਾ ਦਾ ਜਨਮ 3 ਜੁਲਾਈ 1990 ਨੂੰ ਪਿਤਾ ਡਾ. ਸਤੀਸ਼ ਕੁਮਾਰ ਵਰਮਾ ਅਤੇ ਮਾਤਾ ਪ੍ਰੋ. ਪਰਮਜੀਤ ਵਰਮਾ ਦੇ ਘਰ ਪਟਿਆਲਾ ਵਿਖੇ ਹੋਇਆ। ਡਾ. ਸਤੀਸ਼ ਕੁਮਾਰ ਵਰਮਾ ਨੇ ਪੰਜਾਬੀ ਸਾਹਿਤ ਅਤੇ ਰੰਗਮੰਚ ਦੇ ਖ਼ੇਤਰ 'ਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਪਰਮੀਸ਼ ਵਰਮਾ ਨੇ ਸਕੂਲ ਪੜ੍ਹਦਿਆਂ ਹੀ ਥੀਏਟਰ ਨਾਲ ਸਾਂਝ ਪਾ ਲਈ ਸੀ। ਉਹ ਸਕੂਲ 'ਚ ਹੁੰਦੇ ਫੈਸਟੀਵਲਾਂ ਅਤੇ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਂਦਾ। ਫ਼ਿਰ ਉਹ ਹੋਟਲ ਮੈਨੇਜ਼ਮੈਂਟ ਦੀ ਪੜ੍ਹਾਈ ਦੇ ਚੱਲਦਿਆਂ ਆਸਟ੍ਰੇਲੀਆ ਜਾ ਵਸਿਆ। ਵਿਦੇਸ਼ 'ਚ ਰਹਿੰਦਿਆਂ ਉਨ੍ਹਾਂ ਨੇ ਖ਼ੂਬ ਮਿਹਨਤ ਕੀਤੀ ਪਰ ਅਦਾਕਾਰੀ ਦਾ ਸ਼ੌਂਕ ਉਨ੍ਹਾਂ ਨੂੰ ਮੁੜ ਪੰਜਾਬ ਲੈ ਆਇਆ।
ਪਰਮੀਸ਼ ਵਰਮਾ ਨੇ ਬਤੌਰ ਵੀਡੀਓ ਡਾਇਰੈਕਟਰ ਸਾਲ 2014 'ਚ ਸਭ ਤੋਂ ਪਹਿਲਾਂ ਗੀਤ 'ਜ਼ਿੰਮੇਵਾਰੀ ਭੁੱਖ ਤੇ ਦੂਰੀ' ਤਿਆਰ ਕੀਤਾ। ਇਸ ਤੋਂ ਗੀਤ ਤੋਂ ਬਾਅਦ ਪਰਮੀਸ਼ ਵਰਮਾ ਨੇ ਇੱਕ ਤੋਂ ਬਾਅਦ ਇੱਕ ਗੀਤਾਂ ਦਾ ਨਿਰਦੇਸ਼ਨ ਕੀਤਾ, ਕਈ ਗੀਤਾਂ 'ਚ ਉਨ੍ਹਾਂ ਨੇ ਬਤੌਰ ਮਾਡਲ ਕੰਮ ਵੀ ਕੀਤਾ। ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ 2011 'ਚ ਆਈ ਫ਼ਿਲਮ 'ਪੰਜਾਬ ਬੋਲਦਾ' 'ਚ ਵੀ ਅਹਿਮ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ 2017 'ਚ 'ਰੌਕੀ ਮੈਂਟਲ' ਨਾਲ ਪਰਮੀਸ਼ ਨੇ ਬਤੌਰ ਹੀਰੋ ਫਿਲਮੀ ਪਰਦੇ 'ਤੇ ਧਮਾਕੇਦਾਰ ਐਂਟਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਫ਼ਿਲਮਾਂ 'ਦਿਲ ਦੀਆਂ ਗੱਲਾਂ' ਅਤੇ 'ਸਿੰਘਮ' (2019) 'ਚ ਵੀ ਬਤੌਰ ਹੀਰੋ ਸ਼ਾਨਦਾਰ ਕਿਰਦਾਰ ਨਿਭਾਇਆ। ਇਸ ਸਮੇਂ ਪਰਮੀਸ਼ ਵਰਮਾ ਆਪਣੇ ਅਗਲੇ ਪ੍ਰੋਜੈਕਟਾਂ 'ਚ ਰੁੱਝਿਆ ਹੋਇਆ ਹੈ।
ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਹਾਲ ਹੀ ‘ਚ ਨੇਹਾ ਕੱਕੜ ਦੇ ਨਾਲ ਉਨ੍ਹਾਂ ਦਾ ਗੀਤ ਆਇਆ ਸੀ 'ਡਾਇਮੰਡ ਦਾ ਛੱਲਾ', ਜੋ ਕਿ ਸਰੋਤਿਆਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਗਾਣਿਆਂ ਤੋਂ ਇਲਾਵਾ ਪਰਮੀਸ਼ ਵਰਮਾ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ।
ਕਰਨ ਜੌਹਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਖ਼ੂਬ ਵਾਇਰਲ
NEXT STORY