ਮੁੰਬਈ (ਬਿਊਰੋ)– ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਇਨ੍ਹੀਂ ਦਿਨੀਂ ਸੁਰਖ਼ੀਆਂ ਦਾ ਵਿਸ਼ਾ ਬਣੀ ਹੋਈ ਹੈ। ਇਕ ਪਾਸੇ ਜਿਥੇ ਇਸ ਫ਼ਿਲਮ ਦਾ ਰੱਜ ਕੇ ਵਿਰੋਧ ਹੋ ਰਿਹਾ ਹੈ, ਉਥੇ ਦੂਜੇ ਪਾਸੇ ਇਸ ਨੂੰ ਦੇਖਣ ਵਾਲਿਆਂ ਦੀ ਵੀ ਵੱਡੀ ਗਿਣਤੀ ਹੈ।
ਫ਼ਿਲਮ ਦੀ ਐਡਵਾਂਸ ਬੁਕਿੰਗ ਜਿਥੇ ਵਿਦੇਸ਼ਾਂ ’ਚ ਸ਼ੁਰੂ ਹੋ ਚੁੱਕੀ ਹੈ, ਉਥੇ ਇਹ ਭਾਰਤ ’ਚ 20 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਗੱਲ ਦੀ ਜਾਣਕਾਰੀ ਫ਼ਿਲਮ ਸਮੀਖਿਅਕ ਤਰਣ ਆਦਰਸ਼ ਨੇ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਇਸ ਬੀਮਾਰੀ ਦੇ ਚਲਦਿਆਂ ਵਧਿਆ ਹਰਨਾਜ਼ ਸੰਧੂ ਦਾ ਭਾਰ, ਮਜ਼ਾਕ ਉਡਾਉਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ
ਤਰਣ ਆਦਰਸ਼ ਨੇ ਇਹ ਵੀ ਦੱਸਿਆ ਕਿ ਫ਼ਿਲਮ ਨੂੰ ਸੈਂਸਰ ਬੋਰਡ ਵਲੋਂ ਯੂ. ਏ. ਸਰਟੀਫਿਕੇਟ ਦਿੱਤਾ ਗਿਆ ਹੈ, ਜਿਸ ਦੀ ਸਮਾਂ ਹੱਦ 2 ਘੰਟੇ 26 ਮਿੰਟ ਹੈ।
ਫ਼ਿਲਮ ’ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਦੀਪਿਕਾ ਪਾਦੁਕੋਣ ਤੇ ਜੌਨ ਅਬ੍ਰਾਹਮ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਕੀਤਾ ਹੈ, ਜੋ ਇਸ ਤੋਂ ਪਹਿਲਾਂ ‘ਬੈਂਗ ਬੈਂਗ’ ਤੇ ‘ਵਾਰ’ ਵਰਗੀਆਂ ਐਕਸ਼ਨ ਫ਼ਿਲਮਾਂ ਡਾਇਰੈਕਟ ਕਰ ਚੁੱਕੇ ਹਨ। ਦੁਨੀਆ ਭਰ ’ਚ ਫ਼ਿਲਮ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਬਾਨੀ ਸੰਧੂ ਨੇ ਨਵੀਂ ਭਾਬੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਫੈਨਜ਼ ਨੇ ਦਿੱਤੀ ਵਧਾਈ
NEXT STORY