ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦਾ ਅਦਾਕਾਰ ਕਰਤਾਰ ਚੀਮਾ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ 'ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਕਰਤਾਰ ਚੀਮਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਵੀ ਕਈ ਵੀਡੀਓ ਸਾਂਝੇ ਕੀਤੇ ਹਨ। ਇਨ੍ਹਾਂ ਵੀਡੀਓਜ਼ 'ਚ ਉਹ ਆਪਣਾ ਬਰਥਡੇ ਸੈਲੀਬ੍ਰੇਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਕਰਤਾਰ ਚੀਮਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ 'ਚ ਉਹ ਦਿਖਾ ਰਹੇ ਹਨ ਕਿ ਕਿਸੇ ਨੇ ਉਨ੍ਹਾਂ ਨੂੰ ਵੱਖਰੀ ਤਰ੍ਹਾਂ ਦਾ ਤੋਹਫ਼ਾ ਭੇਂਟ ਕੀਤਾ ਹੈ। ਦਰਅਸਲ ਕਰਤਾਰ ਚੀਮਾ ਨੂੰ ਕਿਸੇ ਨੇ ਚਾਂਦੀ ਦੀ ਡੱਬੀ ਗਿਫਟ ਕੀਤੀ ਹੈ ਅਤੇ ਅਦਾਕਾਰ ਨੂੰ ਸਮਝ ਨਹੀਂ ਆ ਰਿਹਾ ਕਿ ਉਹ ਇਸ ਨੂੰ ਕਿਸ ਕੰਮ ਲਈ ਇਸਤੇਮਾਲ ਕਰਨ ।

ਕਰਤਾਰ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਕਰਤਾਰ ਚੀਮਾ ਨੇ ਅਨੇਕਾਂ ਹੀ ਪੰਜਾਬੀ ਗੀਤਾਂ 'ਚ ਨਜ਼ਰ ਆ ਚੁਕੇ ਹਨ। ਇਸ ਤੋਂ ਇਲਾਵਾ ਕਈ ਫ਼ਿਲਮਾਂ 'ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ। ਉਨ੍ਹਾਂ ਨੇ ਫ਼ਿਲਮਾਂ 'ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਨੈਗਟਿਵ ਕਿਰਦਾਰ ਹੋਣ, ਰੋਮਾਂਟਿਕ ਜਾਂ ਫਿਰ ਕੌਮਿਕ ਹੋਣ। ਸਾਰੇ ਕਿਰਦਾਰਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ।

ਅੱਜ ਅਸੀਂ ਤੁਹਾਨੂੰ ਕਰਤਾਰ ਚੀਮਾ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਇੱਕ ਰਾਜ਼ ਬਾਰੇ ਦੱਸਾਂਗੇ। ਦਰਅਸਲ ਕੁਝ ਸਮਾਂ ਪਹਿਲਾਂ ਕਰਤਾਰ ਚੀਮਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਹ ਦੱਸਦੇ ਨਜ਼ਰ ਆ ਰਹੇ ਸਨ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇੱਕ ਫਲੈਟ ਖਰੀਦਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਅੰਗੂਠੇ ਦਾ ਮਾਰਕ ਵੀ ਲਿਆ ਗਿਆ ਪਰ ਜਦੋਂ ਉਨ੍ਹਾਂ ਨੇ ਅੰਗੂਠਾ ਲਗਾਇਆ ਤਾਂ ਉਨ੍ਹਾਂ ਨੂੰ ਇੰਝ ਲੱਗਿਆ ਕਿ ਪੈਸੇ ਦੇ ਕੇ ਵੀ ਇਹ ਫਲੈਟ ਉਨ੍ਹਾਂ ਦਾ ਨਹੀਂ ਹੋਇਆ ਕਿਉਂਕਿ ਇਸ ਲਈ ਉਨ੍ਹਾਂ ਨੂੰ ਅੰਗੂਠਾ ਲਗਾਉਣਾ ਪਿਆ ਅਤੇ ਤਹਿਸੀਲਦਾਰ ਦੇ ਦਫ਼ਤਰ 'ਚ ਉਹ ਅੰਗੂਠੇ 'ਤੇ ਲੱਗੇ ਨਿਸ਼ਾਨ ਨੂੰ ਮਿਟਾਉਣ ਲੱਗ ਪਏ। ਕਰਤਾਰ ਚੀਮਾ ਦੀਆਂ ਫ਼ਿਲਮ 'ਸਿਕੰਦਰ', 'ਸਿਕੰਦਰ-2', 'ਮਿੱਟੀ ਨਾ ਫਰੋਲ ਜੋਗੀਆ' ਸਣੇ ਕਈ ਫ਼ਿਲਮਾਂ ਅਜਿਹੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਬੰਗਲਾ ਸਾਹਿਬ ਗੁਰਦੁਆਰੇ ਨਤਮਸਤਕ ਹੋਏ ਆਯਾਨ ਮੁਖਰਜ਼ੀ ਅਤੇ ਆਲੀਆ ਭੱਟ (ਤਸਵੀਰਾਂ)
NEXT STORY