ਜਲੰਧਰ- ਰਾਣਾ ਰਣਬੀਰ ਖਾਸ ਕਰਕੇ ਹਾਸਰਸ ਕਲਾਕਾਰ ਵਜੋਂ ਜਾਣਿਆ ਜਾਂਦਾ ਹੈ।2000 ਵਿੱਚ ਰਾਣਾ ਰਣਬੀਰ ਨੇ ਹਾਸਰਸ ਟੈਲੀਵਿਜ਼ਨ ਪ੍ਰੋਗਰਾਮ ਜੁਗਨੂੰ ਮਸਤ ਮਸਤ ਅਤੇ ਨੌਟੀ ਨੰ. 1 'ਚ ਹਿੱਸਾ ਲਿਆ ਅਤੇ ਚਿੱਟਾ ਲਹੂ ਅਤੇ ਪਰਛਾਵੇਂ ਵਰਗੇ ਟੈਲੀਵਿਜ਼ਨ ਪ੍ਰੋਗਰਾਮਾਂ 'ਚ ਕੰਮ ਕੀਤਾ।
ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਰਾਣਾ ਰਣਬੀਰ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਫ਼ਿਲਮਾਂ ਕੀਤੀਆਂ ਹਨ ਜੋ ਸੁਪਰਹਿੱਟ ਹੀ ਸਾਬਤ ਹੋਈਆਂ ਹਨ।
ਹਾਲ ਹੀ 'ਚ ਅਦਾਕਾਰ 'ਮਨੁੱਖਤਾ ਦੀ ਸੇਵਾ' ਸੁਪਨਿਆਂ ਦੇ ਘਰ ਆਪਣੀ ਟੀਮ ਨਾਲ ਪੁੱਜੇ। ਉੁੱਥੇ ਉਨ੍ਹਾਂ ਨੇ ਸਮਾਜਿਕ ਵਿਸ਼ਿਆਂ 'ਤੇ ਚਾਨਣ ਪਾ ਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰੇਰਿਤ ਕੀਤਾ। ਉੱਥੇ ਉਹ ਬੱਚਿਆਂ ਨੂੰ ਮਿਲੇ ਅਤੇ ਭਾਵੁਕ ਹੋ ਗਏ।
ਬੱਚੇ ਵੀ ਉਨ੍ਹਾਂ ਨੂੰ ਦੇਖ ਕੇ ਬਹੁਤ ਖੁਸ਼ ਹੋਏ। ਉਨ੍ਹਾਂ ਨੇ ਮਨੁੱਖਤਾ ਦੀ ਸੇਵਾ ਕਰਨ ਵਾਲਿਆਂ ਦੀ ਵੀ ਤਾਰੀਫ਼ ਕੀਤੀ।
ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਉਹ ਜਿੱਥੇ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ।
ਉੱਥੇ ਹੀ ਆਪਣੀ ਵਧੀਆ ਲੇਖਣੀ ਦੇ ਲਈ ਵੀ ਮਸ਼ਹੂਰ ਹਨ ਉਨ੍ਹਾਂ ਨੇ ਕਈ ਕਿਤਾਬਾਂ ਲਿਖੀਆਂ ਹਨ। ਇਸ ਤੋਂ ਇਲਾਵਾ ਕਈ ਫ਼ਿਲਮਾਂ ਦੀਆਂ ਕਹਾਣੀਆਂ ਵੀ ਉਨ੍ਹਾਂ ਨੇ ਲਿਖੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
NEXT STORY