ਜਲੰਧਰ (ਬਿਊਰੋ) : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮਸ਼ਹੂਰ ਸ਼ਾਇਰ, ਕਵੀ, ਲੇਖਕ ਤੇ ਗੀਤਕਾਰ ਸੁਰਜੀਤ ਪਾਤਰ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ। ਮਸ਼ਹੂਰ ਕਵੀ ਦੇ ਦਿਹਾਂਤ ਦੀ ਖ਼ਬਰ ਸੁਣ ਪੰਜਾਬੀ ਸਿਨੇਮਾ ਜਗਤ 'ਚ ਸੋਗ ਦੀ ਲਹਿਰ ਛਾਈ ਹੋਈ ਹੈ। ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ, ਰਾਣਾ ਰਣਬੀਰ, ਜਸਬੀਰ ਜੱਸੀ, ਬੰਟੀ ਬੈਂਸ ਸਣੇ ਹੋਰ ਮਸ਼ਹੂਰ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਸ਼ਰਧਾਂਜਲੀ ਦੇ ਰਹੇ ਹਨ।
ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਸੁਰਜੀਤ ਪਾਤਰ ਨਾਲ ਆਪਣੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ''ਓ...ਵਾਹਿਗੁਰੂ...।''
ਇਸ ਤੋਂ ਇਲਾਵਾ ਅਦਾਕਾਰ ਰਾਣਾ ਰਣਬੀਰ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ''ਦੁੱਖਦਾਇਕ, ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ, ਪਾਣੀ ਨੇ ਮੇਰੇ ਗੀਤ ਮੈਂ ਪਾਣੀ ‘ਤੇ ਲੀਕ ਹਾਂ। ## ਲੱਗੀ ਜੇ ਤੇਰੇ ਕਾਲਜੇ ਹਾਲੇ ਛੁਰੀ ਨਹੀ। ਨਾ ਸਮਝ ਸ਼ਹਿਰ ਦੀ ਹਾਲਤ ਬੁਰੀ ਨਹੀਂ। #surjitpatar ਅਲਵਿਦਾ ਪਾਤਰ ਸਾਹਿਬ।''
ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ''ਇੱਕ ਸ਼ਖਸ਼ ਸਾਰੇ ਜੱਗ ਨੂੰ ਉਦਾਸ ਕਰ ਗਿਆ... ਅਲਵਿਦਾ ਸੁਰਜੀਤ ਪਾਤਰ ਸਾਬ੍ਹ...।''
ਮਸ਼ਹੂਰ ਗੀਤਕਾਰ ਬੰਟੀ ਬੈਂਸ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ''ਸੁਰਜੀਤ ਪਾਤਰ ਜੀ ਅਲਵਿਦਾ….🙏🏻''
ਇਹ ਖ਼ਬਰ ਵੀ ਪੜ੍ਹੋ : ਗਾਇਕਾ ਨੇਹਾ ਕੱਕੜ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ
ਦੱਸਣਯੋਗ ਹੈ ਕਿ ਪਦਮ ਸ਼੍ਰੀ ਅਵਾਰਡ ਸਨਮਾਨ ਹਾਸਲ ਕਰ ਚੁੱਕੇ ਸੁਰਜੀਤ ਪਾਤਰ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਨ੍ਹਾਂ ਦੀ ਉਮਰ ਲਗਭਗ 79 ਸਾਲ ਸੀ। ਉਨ੍ਹਾਂ ਨੇ ਆਖਰੀ ਸਾਹ ਲੁਧਿਆਣਾ ਸਥਿਤ ਆਪਣੀ ਰਿਹਾਇਸ਼ ਦੇ 'ਚ ਹੀ ਲਏ। ਇਸ ਸਬੰਧੀ ਲੁਧਿਆਣਾ ਤੋਂ ਹੀ ਪੰਜਾਬੀ ਦੇ ਲੇਖਕ ਗੁਰਭਜਨ ਗਿੱਲ ਨੇ ਸਾਡੀ ਟੀਮ ਨਾਲ ਗੱਲਬਾਤ ਕਰਦੇ ਹੋਏ ਪੁਸ਼ਟੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ CM ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
NEXT STORY