ਜਲੰਧਰ- ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।

ਹਿੰਮਤ ਸੰਧੂ ਦਾ ਵਿਆਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਹੈ। ਬੀਤੇ ਦਿਨ ਗਾਇਕ ਨੂੰ ਹਿੰਮਤ ਸੰਧੂ ਨੂੰ ਸ਼ਗਨ ਪਿਆ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੇ ਸਨ।

ਹਿੰਮਤ ਸੰਧੂ ਨੇ ਸ਼ਗਨ ਦੀਆਂ ਤਸਵੀਰਾਂ ਖੁਦ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆ ਹਨ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ਕਿ Khushiaan Khede❤️🧿। ਇਸਦੇ ਨਾਲ ਹੀ ਪ੍ਰਸ਼ੰਸਕ ਵੀ ਕਲਾਕਾਰ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।

ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ-ਬਹੁਤ ਮੁਬਾਰਕ ਪਾਜ਼ੀ, ਕਾਸ਼ ਮੈਂ ਤੁਹਾਡੇ ਖਾਸ ਪਲਾਂ ਵਿੱਚ ਤੁਹਾਡੇ ਨਾਲ ਹੁੰਦਾ🥹❤️✨… ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬਹੁਤ-ਬਹੁਤ ਵਧਾਈਆਂ ਸਾਡੇ ਭਰਾ ਨੂੰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ ਦੇ 55ਵੇਂ ਅੰਤਰਰਾਸ਼ਟਰੀ ਫਿਲਮ ਉਤਸਵ ਦੀ ਗੋਆ 'ਚ ਹੋਈ ਸ਼ਾਨਦਾਰ ਸ਼ੁਰੂਆਤ
NEXT STORY