ਨਵੀਂ ਦਿੱਲੀ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ।ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦੋ ਰੋਜ਼ਾ ਕੰਸਰਟ ਦਿੱਲੀ 'ਚ ਹੋਇਆ ਹੈ।

ਇਸ ਦੌਰਾਨ ਦਿਲਜੀਤ ਨੂੰ ਪੰਸਦ ਕਰਨ ਵਾਲੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ।

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ 'ਚ ਲੱਖਾਂ ਦੀ ਗਿਣਤੀ ਵਿਚ ਲੋਕ ਪਹੁੰਚੇ, ਜਿਸ ਕਾਰਨ ਪੂਰਾ ਸਟੇਡੀਅਮ ਭਰ ਗਿਆ।

ਦਿਲਜੀਤ ਦੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਲੋਕ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ਦੇ ਵੀ ਦੀਵਾਨੇ ਹਨ। ਉਨ੍ਹਾਂ ਦਾ ਅੰਦਾਜ਼ ਅਜਿਹਾ ਹੈ ਕਿ ਕੋਈ ਵੀ ਉਨ੍ਹਾਂ ਦਾ ਫੈਨ ਬਣ ਜਾਂਦਾ ਹੈ।

ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਗਾਇਕ ਨੇ ਪਾਲੀਵੁੱਡ ਤੋਂ ਇਲਾਵਾ ਬਾਲੀਵੁੱਡ 'ਚ ਵੀ ਆਪਣੀ ਵੱਖਰੀ ਛਾਪ ਛੱਡੀ ਹੈ।

ਅਦਾਕਾਰ ਵਿੱਕੀ ਕੌਸ਼ਲ ਨੂੰ ਹੈ ਇਹ ਬਿਮਾਰੀ, ਖੁਦ ਕੀਤਾ ਖੁਲਾਸਾ
NEXT STORY