ਨਵੀਂ ਦਿੱਲੀ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ।ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦੋ ਰੋਜ਼ਾ ਕੰਸਰਟ ਦਿੱਲੀ 'ਚ ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਦਿਲਜੀਤ ਨੂੰ ਪੰਸਦ ਕਰਨ ਵਾਲੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੇਗੀ।

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਹੁੰਚੇ, ਜਿਸ ਕਾਰਨ ਪੂਰਾ ਸਟੇਡੀਅਮ ਭਰ ਗਿਆ।

ਦਿਲਜੀਤ ਦੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਲੋਕ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ਦੇ ਵੀ ਦੀਵਾਨੇ ਹਨ। ਉਨ੍ਹਾਂ ਦਾ ਅੰਦਾਜ਼ ਅਜਿਹਾ ਹੈ ਕਿ ਕੋਈ ਵੀ ਉਨ੍ਹਾਂ ਦਾ ਫੈਨ ਬਣ ਜਾਂਦਾ ਹੈ।

ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਦਿੱਲੀ ਦੀ ਕੰਸਰਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ 'ਚ ਤੁਸੀਂ ਦਿਲਜੀਤ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਦੇਖ ਸਕਦੇ ਹੋ। ਇਨ੍ਹਾਂ ਤਸਵੀਰਾਂ ਤੋਂ ਪਤਾ ਚੱਲਦਾ ਹੈ ਕਿ ਦਿਲਜੀਤ ਨੇ ਦੁਨੀਆ ਭਰ 'ਚ ਕਿੰਨਾ ਨਾਂ ਕਮਾਇਆ ਹੈ।

ਗਾਇਕ ਨੇ ਪਾਲੀਵੁੱਡ ਤੋਂ ਇਲਾਵਾ ਬਾਲੀਵੁੱਡ 'ਚ ਵੀ ਆਪਣੀ ਵੱਖਰੀ ਛਾਪ ਛੱਡੀ ਹੈ।



ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਘਰ ਆਸ਼ੀਰਵਾਦ ਦੇਣ ਪੁੱਜੇ ਜੋਸ਼ੀਮੱਠ ਦੇ ਸ਼ੰਕਰਾਚਾਰੀਆ
NEXT STORY