ਨਵੀਂ ਦਿੱਲੀ- ਹਾਲ ਹੀ 'ਚ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਹੱਥ 'ਚ ਗੁਲਦਸਤਾ ਲੈ ਕੇ ਪ੍ਰਧਾਨ ਮੰਤਰੀ ਲਈ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਵੀ ਦਿਲਜੀਤ ਨਾਲ ਲੰਬੀ ਗੱਲਬਾਤ ਕੀਤੀ।ਦਿਲਜੀਤ ਦੋਸਾਂਝ ਨੇ ਆਪਣੇ ਦਿਲ ਲੁਮਿਨਾਟੀ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।
ਇਸ ਤਾਜ਼ਾ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਇਸ ਮੁਲਾਕਾਤ 'ਚ ਗਾਇਕ ਅਤੇ ਅਦਾਕਾਰ ਦਿਲਜੀਤ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਪੀਐਮ ਨੇ ਗੱਲਬਾਤ ਨੂੰ ਦੱਸਿਆ ਯਾਦਗਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਬਣਾਉਣ ਵਾਲੇ ਗਾਇਕ ਦਿਲਜੀਤ ਦੀ ਤਾਰੀਫ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਗਾਇਕ ਨਾਲ ਹੋਈ ਗੱਲਬਾਤ ਨੂੰ ਬਹੁਤ ਯਾਦਗਾਰ ਦੱਸਿਆ।
ਉਸ ਨੇ ਇਸ ਗੱਲਬਾਤ ਦੀ ਇੱਕ ਛੋਟੀ ਜਿਹੀ ਕਲਿੱਪ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਮੁਲਾਕਾਤ ਦੀ ਵੀਡੀਓ 'ਚ ਜਦੋਂ ਦਿਲਜੀਤ ਨੇ ਗੀਤ ਗਾਇਆ ਤਾਂ ਪੀਐੱਮ ਮੋਦੀ ਬਹੁਤ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਨੇ ਗਾਇਕ ਦੀ ਪਿੱਠ ਵੀ ਥਪਥਪਾਈ।
ਦਿਲਜੀਤ ਨੂੰ ਬਹੁਮੁਖੀ ਪ੍ਰਤਿਭਾ ਦੱਸਿਆ
ਪ੍ਰਧਾਨ ਮੰਤਰੀ ਮੋਦੀ ਨੇ ਐਕਸ (ਟਵਿੱਟਰ) ਅਕਾਉਂਟ 'ਤੇ ਇਕ ਪੋਸਟ ਵਿਚ ਕਿਹਾ - 'ਦਿਲਜੀਤ ਦੋਸਾਂਝ ਨਾਲ ਸ਼ਾਨਦਾਰ ਗੱਲਬਾਤ। ਉਹ ਸੱਚਮੁੱਚ ਬਹੁਮੁਖੀ ਹੈ, ਪ੍ਰਤਿਭਾ ਅਤੇ ਪਰੰਪਰਾ ਦਾ ਸੁਮੇਲ ਹੈ। ਅਸੀਂ ਸੰਗੀਤ, ਸੱਭਿਆਚਾਰ ਅਤੇ ਹੋਰ ਕਈ ਮਾਧਿਅਮਾਂ ਰਾਹੀਂ ਜੁੜੇ ਹੋਏ ਹਾਂ।' ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਜਾ ਰਹੇ ਪ੍ਰਧਾਨ ਮੰਤਰੀ ਮੋਦੀ ਅਤੇ ਦਿਲਜੀਤ ਦੀ ਕਲਿੱਪ ਵਿੱਚ ਪ੍ਰਧਾਨ ਮੰਤਰੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਗਾਇਕ ਲੋਕਾਂ ਦਾ ਦਿਲ ਜਿੱਤ ਰਿਹਾ ਹੈ।
ਗਾਇਕ ਦਿਲਜੀਤ ਦਾ ਰਿਐਕਸ਼ਨ
ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਗਾਇਕ ਦਿਲਜੀਤ ਦੋਸਾਂਝ ਨੇ ਐਕਸ (ਟਵਿਟਰ) 'ਤੇ ਇਕ ਪੋਸਟ 'ਚ ਲਿਖਿਆ- 'ਇਹ 2025 ਦੀ ਸ਼ਾਨਦਾਰ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਯਾਦਗਾਰੀ ਮੁਲਾਕਾਤ ਹੋਈ। ਅਸੀਂ ਸੰਗੀਤ ਤੋਂ ਇਲਾਵਾ ਕਈ ਚੀਜ਼ਾਂ ਬਾਰੇ ਗੱਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PM ਮੋਦੀ ਨਾਲ ਦਿਲਜੀਤ ਦੋਸਾਂਝ ਨੇ ਕੀਤੀ ਮੁਲਾਕਾਤ, ਪ੍ਰਧਾਨ ਮੰਤਰੀ ਨੇ ਖੁਦ ਸਾਂਝੀ ਕੀਤੀ ਵੀਡੀਓ
NEXT STORY