ਚੰਡੀਗੜ੍ਹ- ਪੰਜਾਬੀ ਗਾਇਕ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਸੂਫ਼ੀ ਗਾਇਕ ਹਨ। ਅੱਜ ਉਨ੍ਹਾਂ ਨੂੰ ਕਿਸੇ ਵੀ ਪਛਾਣ ਦੇ ਲੋੜ ਨਹੀਂ ਹੈ। ਉਨ੍ਹਾਂ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਹਾਲ ਹੀ 'ਚ ਖ਼ਬਰ ਆਈ ਹੈ ਕਿ ਸਤਿੰਦਰ ਸਰਤਾਜ ਨੇ ਚੰਡੀਗੜ੍ਹ ਸ਼ੋਅ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਤਿੰਦਰ ਸਰਤਾਜ ਨੇ ਪੰਜਾਬ ਸਰਕਾਰ ਖ਼ਾਸ ਕਰ ਚੀਫ ਮਨਿਸਟਰ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਤਰਾਂ ਦੇ ਵਤੀਰੇ ਨੂੰ ਰੋਕਿਆ ਜਾਵੇ। ਇਸ ਨੂੰ ਸੁਖਾਲਾ ਕਰਨ ਲਈ ‘ਇੱਕ ਖਿੜਕੀ’ ਦੀ ਵਿਵਸਥਾ ਬਣਾਈ ਜਾਵੇ ਜਿੱਥੇ ਆਰਟਿਸਟ ਵੱਲੋਂ ਸਿਰਫ ਇੱਕ ਅਰਜ਼ੀ ਦਿੱਤੀ ਜਾਵੇ ਅਤੇ ਸਰਕਾਰ ਆਪ ਹੀ ਸਾਰੇ ਪਰਮਿਟ ਲੈ ਕੇ ਦੇਵੇ। ਯਾਦ ਰਹੇ ਸਤਿੰਦਰ ਸਰਤਾਜ ਪੰਜਾਬ ਦਾ ਉਹ ਗਾਇਕ ਹੈ ਜਿਸ ਨੇ ਟਿੱਕਟ ਵਾਲੇ ਸ਼ੋਆਂ ਦਾ ਮਾਡਲ ਪੰਜਾਬ ਵਿੱਚ ਲਿਆਂਦਾ ਜਿਸ ਕਾਰਨ ਪਰਿਵਾਰ ਖਾਸ ਕਰ ਔਰਤਾਂ ਇਨ੍ਹਾਂ 'ਚ ਜਾ ਕੇ ਆਨੰਦ ਮਾਣ ਸਕਦੀਆਂ ਹਨ, ਨਹੀਂ ਤਾਂ ਇਸ ਤੋਂ ਪਹਿਲਾਂ ਪੰਜਾਬੀ ਗਾਇਕੀ ਸਿਰਫ ਵਿਆਹਾਂ , ਮੇਲਿਆਂ ਜਾਂ ਕੱਬਡੀਆਂ ਵਿੱਚ ਹੀ ਸੁਣੀ ਜਾਂਦੀ ਸੀ ਜਿੱਥੇ ਮਹੌਲ ਸੰਜੀਦਾ ਨਹੀਂ ਸੀ ਹੁੰਦਾ।
ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਲਈ ਫੈਨਜ਼ ਦਾ ਇੰਨਾ ਪਿਆਰ, ਖਾਧੇ ਪੁਲਸ ਦੇ ਡੰਡੇ, ਵੀਡੀਓ ਵਾਇਰਲ
ਸਤਿੰਦਰ ਸਰਤਾਜ ਦੀ ਟੀਮ ਨਾਲ ਗੱਲ ਹੋਣ ਤੋਂ ਪਤਾ ਲੱਗਿਆ ਕਿ ਉਹ ਅੱਗੇ ਤੋਂ ਕਦੇ ਵੀ ਚੰਡੀਗੜ੍ਹ ਸ਼ੋਅ ਨਹੀਂ ਕਰਨਗੇ ਅਤੇ ਇਸੇ ਤਰਾਂ ਦੇ ਵਿਚਾਰ ਕਰਨ ਔਜਲਾ ਤੇ ਦਿਲਜੀਤ ਦੋਸਾਂਝ ਵੱਲੋਂ ਪ੍ਰਗਟਾਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅੱਲੂ ਅਰਜੁਨ ਦੀ ਗ੍ਰਿਫ਼ਤਾਰੀ ਨੇ ਪੁਸ਼ਪਾ-2 ਦੀ ਕਮਾਈ 'ਤੇ ਪਾਇਆ ਅਸਰ? 1400 ਕਰੋੜ ਨੂੰ ਟੱਪੀ ਕਲੈਕਸ਼ਨ
NEXT STORY