ਜਲੰਧਰ (ਬਿਊਰੋ) - ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਪੂਰੇ ਪੰਜਾਬ ‘ਚ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਚੱਲ ਰਿਹਾ ਹੈ। ਜਿੱਥੇ ਬੀਤੇ ਦਿਨ ਕਿਸਾਨਾਂ ਵੱਲੋਂ ਬਟਾਲੇ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਅੱਜ ਬਠਿੰਡੇ ਦੀ ਗੋਨਿਆਣਾ ਮੰਡੀ ਵਿਚ ਧਰਨਾ ਲੱਗਾ ਹੈ, ਜਿਸ ‘ਚ ਜੱਸ ਬਾਜਵਾ, ਰਾਜਵੀਰ ਜਵੰਦਾ, ਆਰ ਨੇਤ, ਅੰਮ੍ਰਿਤ ਮਾਨ ਸਣੇ ਹੋਰ ਕਈ ਕਲਾਕਾਰ ਸ਼ਾਮਲ ਹੋ ਰਹੇ ਹਨ। ਅੰਮ੍ਰਿਤ ਮਾਨ ਦਾ ਕਾਫ਼ਲਾ ਖੇਤੀ ਬਿੱਲਾਂ ਖ਼ਿਲਾਫ਼ ਗੋਨਿਆਣਾ ਮੰਡੀ ਵੱਲ ਰਵਾਨਾ ਹੋ ਚੁੱਕਿਆ ਹੈ। ਇਸ ਦੌਰਾਨ ਅੰਮ੍ਰਿਤ ਮਾਨ ਨਾਲ ਲੋਕਾਂ ਦਾ ਭਾਰੀ ਇੱਕਠ ਵੇਖਣ ਨੂੰ ਮਿਲ ਰਿਹਾ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤ ਮਾਨ ਨੇ ਇਸ ਧਰਨੇ ‘ਚ ਵੱਡੀ ਗਿਣਤੀ ‘ਚ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਸੀ। ਤਿੰਨ ਖੇਤੀਬਾੜੀ ਬਿੱਲ ਰਾਜ ਸਭਾ ਵਿਚ ਵੋਟਾਂ ਦੀ ਵੰਡ ਤੋਂ ਬਗੈਰ ਭਾਰੀ ਹੰਗਾਮਾ ਵਿਚਕਾਰ ਪਾਸ ਕੀਤੇ ਗਏ। ਇਸ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਦਸਤਖਤ ਨਾਲ ਇਹ ਤਿੰਨਾਂ ਬਿੱਲਾਂ ਨੂੰ ਕਾਨੂੰਨ ਵਜੋਂ ਮਾਨਤਾ ਦਿੱਤੀ ਗਈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਬੀਤੇ ਦਿਨੀਂ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਨੇ ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ ਬਟਾਲਾ ਹਾਈਵੇਅ ’ਤੇ ਕਿਸਾਨਾਂ ਦੇ ਹੱਕ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਰਵਿੰਦਰ ਗਰੇਵਾਲ, ਤਰਸੇਮ ਜੱਸੜ, ਦੀਪ ਸਿੱਧੂ, ਕੁਲਵਿੰਦਰ ਬਿੱਲਾ, ਰਵਨੀਤ ਸਿੰਘ, ਹਰਜੀਤ ਹਰਮਨ, ਗੁਰੀ ਸਿੰਘ, ਕੰਵਰ ਗਰੇਵਾਲ, ਲੱਖਾ ਸਿਧਾਨਾ ਸਮੇਤ ਦਰਜਨਾਂ ਕਲਾਕਾਰ ਕੇਂਦਰ ਸਰਕਾਰ ਖ਼ਿਲਾਫ਼ ਡਟੇ ਵਿਖਾਈ ਦਿੱਤੇ।
ਵਾਇਰਲ ਹੋ ਰਹੀ ਸ਼ਹਿਨਾਜ਼ ਦੀ ਇਸ ਵੀਡੀਓ ਨੂੰ ਵੇਖ ਸਿਧਾਰਥ ਸ਼ੁਕਲਾ ਨੇ ਆਖੀ ਦਿਲ ਦੀ ਗੱਲ
NEXT STORY