ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਪ੍ਰੀਤ ਹਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਉਨ੍ਹਾਂ ਦੀ ਕਾਫੀ ਪੁਰਾਣੀ ਹੈ। ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਪ੍ਰੀਤ ਹਰਪਾਲ ਨੇ ਲਿਖਿਆ ਕਿ ‘ਫੋਟੋ ਥੋੜੀ ਖਰਾਬ ਹੋ ਗਈ, ਪਰ ਰੋਅਬ ਕਾਇਮ ਆ ਪੂਰਾ’। ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਆਖਿਰ ਇਹ ਹੈ ਕੌਣ। ਕਿਉਂਕਿ ਇਸ ਤਸਵੀਰ ਨੂੰ ਪਛਾਨਣਾ ਵੀ ਤੁਹਾਡੇ ਲਈ ਮੁਸ਼ਕਿਲ ਹੋ ਜਾਵੇਗਾ। ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।
ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਖੇਤੀ ਬਿੱਲ ਵਾਪਸ ਹੋਣ ‘ਤੇ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕਰਨ ਦੇ ਲਈ ਪਹੁੰਚੇ ਸਨ। ਉਨ੍ਹਾਂ ਨੇ ਪ੍ਰਮਾਤਮਾ ਦੇ ਅੱਗੇ ਅਰਦਾਸ ਕੀਤੀ ਸੀ ਕਿ ਖੇਤੀ ਬਿੱਲ ਵਾਪਸ ਹੋ ਜਾਣ ਤਾਂ ਉਹ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣਗੇ। ਜਿਸ ਤੋਂ ਬਾਅਦ ਜਦੋਂ ਉਹ ਅਰਦਾਸ ਗੁਰੂ ਸਾਹਿਬ ਜੀ ਦੀ ਹਜ਼ੂਰੀ ‘ਚ ਕਬੂਲ ਹੋਈ ਤਾਂ ਪ੍ਰੀਤ ਹਰਪਾਲ ਮੱਥਾ ਟੇਕਣ ਦੇ ਲਈ ਪੈਦਲ ਹੀ ਆਪਣੇ ਪੁੱਤਰ ਦੇ ਨਾਲ ਗਏ ਸਨ।
'ਗਦਰ 2' ਦੀ ਸ਼ੂਟਿੰਗ ਸ਼ੁਰੂ : 20 ਸਾਲ ਬਾਅਦ ਫਿਰ 'ਤਾਰਾ ਸਿੰਘ' ਬਣੇ ਸੰਨੀ, ਦੇਖੋ ਤਸਵੀਰਾਂ
NEXT STORY