ਮੁੰਬਈ- ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਬੇਹੱਦ ਸਰਗਰਮ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਦੇ ਨਾਲ ਕੋਈ ਨਾ ਕੋਈ ਪੋਸਟ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਸਵ. ਪਿਤਾ ਅਸ਼ੋਕ ਚੋਪੜਾ ਨੂੰ ਯਾਦ ਕੀਤਾ ਹੈ ਕਿਉਂਕਿ ਅਦਾਕਾਰਾ ਦੇ ਪਿਤਾ ਦੀ ਅੱਜ ਵਿਆਹ ਦੀ ਵਰ੍ਹੇਗੰਢ ਹੈ। ਇਸ ਮੌਕੇ ਅਦਾਕਾਰਾ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਈ ਅਤੇ ਉਸ ਨੇ ਭਾਵੁਕ ਨੋਟ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਹੈ।
ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ-'ਇਸ ਤਰ੍ਹਾਂ ਨਾਲ ਮੈਨੂੰ ਤੁਹਾਡੀ ਵਰ੍ਹੇਗੰਢ ਹਮੇਸ਼ਾ ਯਾਦ ਰਹਿੰਦੀ ਹੈ। ਮਿਸ ਯੂ ਪਾਪਾ। ਮੈਨੂੰ ਤੁਹਾਡੇ ਨਾਲ ਪਿਆਰ ਹੈ।
ਇਸ ਪੋਸਟ ਦੇ ਨਾਲ ਅਦਾਕਾਰਾ ਨੇ ਆਪਣੀ ਮੰਮੀ ਪਾਪਾ ਦੀ ਇਕ ਰੋਮਾਂਟਿਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ 'ਚ ਉਨ੍ਹਾਂ ਦੇ ਪਿਤਾ ਪ੍ਰਿਯੰਕਾ ਦੀ ਮਾਂ ਨੂੰ ਫੁੱਲ ਦੇ ਕੇ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਦਿਖ ਰਹੇ ਹਨ। ਅਦਾਕਾਰਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲੇ ਪ੍ਰਿਯੰਕਾ ਨੇ ਪਤੀ ਨਿਕ ਜੋਨਸ ਨਾਲ ਘਰ 'ਚ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ। ਅਦਾਕਾਰਾ ਸੈਰੋਗੇਸੀ ਰਾਹੀਂ ਧੀ ਦੀ ਮਾਂ ਬਣੀ ਹੈ। ਜੋੜਾ ਪਹਿਲੇ ਬੱਚੇ ਦਾ ਮਾਤਾ-ਪਿਤਾ ਬਣ ਕੇ ਬਹੁਤ ਖੁਸ਼ ਹੈ।
ਅਫਸਾਨਾ ਦੇ ਹੱਥਾਂ 'ਤੇ ਲੱਗੀ ਪਿਆਰ ਸਾਜ਼ ਦੇ ਨਾਂ ਦੀ ਮਹਿੰਦੀ, ਦੇਖੋ ਖੂਬਸੂਰਤ ਤਸਵੀਰਾਂ
NEXT STORY