ਐਂਟਰਟੇਨਮੈਂਟ ਡੈਸਕ: ਪੰਜਾਬੀ ਫ਼ਿਲਮ 'ਥਾਪੀ' ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਉੱਘੀ ਕਬੱਡੀ ਖਿਡਾਰਨ ਟਵਿੰਕਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਖਿਡਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੋੜਾਂ 'ਤੇ ਗੰਭੀਰਤਾ ਨਾਲ ਚਰਚਾ ਕੀਤੀ।
ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਕਿਹਾ, "'ਥਾਪੀ' ਦਾ ਮਕਸਦ ਸਿਰਫ਼ ਮਹਿਲਾ ਕਬੱਡੀ ਤੱਕ ਸੀਮਤ ਨਹੀਂ ਹੈ। ਇਸ ਫ਼ਿਲਮ ਰਾਹੀਂ ਅਸੀਂ ਉਨ੍ਹਾਂ ਖਿਡਾਰੀਆਂ ਤੱਕ ਪਹੁੰਚਣਾ ਚਾਹੁੰਦੇ ਹਾਂ ਜਿਨ੍ਹਾਂ ਨੂੰ ਸੱਚਮੁੱਚ ਸਹਾਇਤਾ ਦੀ ਲੋੜ ਹੈ, ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਾ ਚਾਹੁੰਦੇ ਹਾਂ।'
ਉਨ੍ਹਾਂ ਅੱਗੇ ਕਿਹਾ ਕਿ ਉਹ 'ਥਾਪੀ' ਨੂੰ ਕਦੇ ਵੀ ਸਿਰਫ਼ ਇੱਕ ਫ਼ਿਲਮ ਤੱਕ ਸੀਮਤ ਨਹੀਂ ਰੱਖਣਾ ਚਾਹੁੰਦੇ ਸੀ। ਫ਼ਿਲਮ ਬਣਾਉਣ ਦਾ ਅਸਲ ਉਦੇਸ਼ ਆਪਣੇ ਖਿਡਾਰੀਆਂ ਦੇ ਨਾਲ ਖੜ੍ਹੇ ਹੋਣਾ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਅਰਥਪੂਰਨ ਬਦਲਾਅ ਲਿਆਉਣਾ ਹੈ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਮਿਸ਼ਨ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਨਿੱਜੀ ਤੌਰ 'ਤੇ ਇਨ੍ਹਾਂ ਖਿਡਾਰੀਆਂ ਨੂੰ ਮਿਲਦੇ ਹਾਂ, ਉਨ੍ਹਾਂ ਨਾਲ ਬੈਠਦੇ ਹਾਂ, ਉਨ੍ਹਾਂ ਦੀਆਂ ਕਹਾਣੀਆਂ ਸੁਣਦੇ ਹਾਂ, ਉਨ੍ਹਾਂ ਦੇ ਸੰਘਰਸ਼ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਅਸਲ ਕਦਮ ਚੁੱਕਦੇ ਹਾਂ।"
ਅਦਾਕਾਰ ਰੋਹਨ ਕੈਂਪਬੈੱਲ ਨਿਰਦੇਸ਼ਨ ਦੇ ਖੇਤਰ 'ਚ ਰੱਖਣਗੇ ਕਦਮ, 2027 'ਚ ਸ਼ੁਰੂ ਕਰਨਗੇ ਫਿਲਮ ਦੀ ਸ਼ੂਟਿੰਗ
NEXT STORY