ਚੰਡੀਗੜ੍ਹ (ਬਿਊਰੋ): ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੀ ਅਦਾਕਾਰਾ ਕੰਗਨਾ ਰਣੌਤ ਸੁਰਖੀਆਂ 'ਚ ਹੈ। ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ।ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਅਤੇ ਹਰ ਕੋਈ ਇਸ ਘਟਨਾ ਦੀ ਨਿੰਦਾ ਕਰ ਰਿਹਾ ਹੈ। ਇਸ ਦੌਰਾਨ ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਵੀ ਕੰਗਨਾ ਰਣੌਤ ਨਾਲ ਹੋਏ ਇਸ ਦੁਰਵਿਵਹਾਰ 'ਤੇ ਇਤਰਾਜ਼ ਜਤਾਇਆ ਹੈ ਅਤੇ ਇਸ ਦੁਰਵਿਹਾਰ ਦੀ ਤੁਲਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਨਾਲ ਕੀਤੀ ਹੈ।
ਹੁਣ ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨੂੰ ਲੈ ਕੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਅਸ਼ੋਕ ਕਹਿੰਦੇ ਹਨ- ਕੰਗਨਾ ਨਾਲ ਜੋ ਹੋਇਆ ਹੈ ਉਹ ਬਹੁਤ ਗਲਤ ਹੈ। ਮੈਂ ਇਸ ਦੀ ਸਖ਼ਤ ਨਿੰਦਾ ਕਰਦਾ ਹਾਂ। ਅਜਿਹਾ ਹੀ ਸਲੂਕ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਕੀਤਾ ਗਿਆ ਸੀ। ਅੱਜ ਕੰਗਨਾ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਮੈਂ ਚਾਹੁੰਦਾ ਹਾਂ ਕਿ ਸੀ.ਆਈ.ਐਸ.ਐਫ. ਦੀ ਮਹਿਲਾ ਸੁਰੱਖਿਆ ਕਰਮਚਾਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ 'ਚ ਕੋਈ ਹੋਰ ਸੰਸਦ ਮੈਂਬਰ ਨਾਲ ਇਸ ਤਰ੍ਹਾਂ ਦਾ ਦੁਰਵਿਵਹਾਰ ਨਾ ਕਰ ਸਕੇ। ਇਸ ਤਰ੍ਹਾਂ ਅਸ਼ੋਕ ਪੰਡਿਤ ਨੇ ਕੰਗਨਾ ਰਣੌਤ ਦਾ ਸਮਰਥਨ ਕਰਦੇ ਹੋਏ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਨਿਰਮਾਤਾ ਦੇ ਤੌਰ 'ਤੇ ਅਸ਼ੋਕ ਪੰਡਿਤ ''ਤੇਰਾ ਕੀ ਹੋਗਾ ਜੌਨੀ, 'ਕਾਰਪੋਰੇਟ', 'ਮੈਂ ਗਾਂਧੀ ਕੋ ਨਹੀਂ' ਅਤੇ 'ਸ਼ੀਨ' ਵਰਗੀਆਂ ਫਿਲਮਾਂ ਬਣਾਉਣ ਲਈ ਜਾਣੇ ਜਾਂਦੇ ਹਨ।''
ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ : ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ 'ਚ ਵਕੀਲ ਭਾਈਚਾਰਾ, ਕਰ 'ਤਾ ਵੱਡਾ ਐਲਾਨ
NEXT STORY