ਮੁੰਬਈ- ਅਦਾਕਾਰਾ ਰਵੀਨਾ ਟੰਡਨ, ਨਿਰਦੇਸ਼ਕ-ਕੋਰੀਓਗ੍ਰਾਫਰ ਫਰਾਹ ਖਾਨ ਅਤੇ ਕਾਮੇਡੀਅਨ ਭਾਰਤੀ ਸਿੰਘ ਦੇ ਖ਼ਿਲਾਫ਼ ਪੰਜਾਬ ਦੇ ਸਿਵਿਲ ਲਾਈਨਸ ਥਾਣਾ ਬਟਾਲਾ 'ਚ 30 ਦਸੰਬਰ 2019 ਨੂੰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਮਾਮਲਾ ਦਰਜ ਹੋਇਆ ਸੀ। ਉਧਰ ਤਿੰਨ ਸਾਲ ਬਾਅਦ ਤਿੰਨੇ ਹਸਤੀਆਂ ਨੂੰ ਵੱਡੀ ਰਾਹਤ ਮਿਲਦੀ ਦਿਖ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ।

ਭਾਰਤੀ ਸਜ਼ਾ ਜਾਬਤਾ (ਆਈ.ਪੀ.ਸੀ) ਦੀ ਧਾਰਾ 295 ਏ ਦੇ ਤਹਿਤ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਇਹ ਨਿਰਦੇਸ਼ ਦਿੱਤਾ ਗਿਆ।

ਐੱਫ.ਆਈ.ਆਰ. 'ਚ ਦੋਸ਼ ਲਗਾਇਆ ਗਿਆ ਸੀ ਕਿ ਪਟੀਸ਼ਨਕਰਤਾਵਾਂ ਨੇ 'ਹਾਲੇਲੁਜਾਹ' ਸ਼ਬਦ ਦੀ ਤੁਲਨਾ ਅਸ਼ਲੀਲ ਸ਼ਬਦ ਕਰਕੇ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਉਕਤ ਸ਼ਬਦ ਦਾ ਅਨਾਦਰ ਕੀਤਾ।

ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਦੇ ਵਕੀਲ ਅਭਿਨਵ ਸੂਦ ਵਲੋਂ ਦਲੀਲ ਦਿੱਤੀ ਗਈ ਕਿ ਪਟੀਸ਼ਨਕਰਤਾਵਾਂ ਦੇ ਬਿਆਨਾਂ ਨੂੰ ਇਸਾਈ ਭਾਈਚਾਰੇ ਦੇ ਲਈ ਇਤਰਾਜ਼ਯੋਗ ਜਾਂ ਨੁਕਸਾਨ ਕਰਨ ਵਾਲਾ ਨਹੀਂ ਮੰਨਿਆ ਜਾ ਸਕਦਾ ਹੈ। ਐੱਫ.ਆਈ.ਆਰ. ਗੈਰ ਮੌਜੂਦ ਤੱਥਾਂ 'ਤੇ ਆਧਾਰਿਤ ਹੈ। ਪਟੀਸ਼ਨ ਪੱਖ ਨੇ ਆਪਣੇ ਸਮਰਥਨ 'ਚ ਸੁਪਰੀਮ ਕੋਰਟ ਨੇ ਵੱਖ-ਵੱਖ ਫ਼ੈਸਲਿਆਂ ਦਾ ਹਵਾਲਾ ਦਿੱਤਾ।
ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰਕੇ 5 ਦਸੰਬਰ ਤੱਕ ਜਵਾਬ ਦੇਣ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਇਹ ਵੀ ਸਾਫ ਕਰ ਦਿੱਤਾ ਕਿ ਉਦੋਂ ਤੱਕ ਪਟੀਸ਼ਨਕਰਤਾਵਾਂ ਦੇ ਖ਼ਿਲਾਫ਼ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਾਵੇਗਾ।
ਲਾਰੈਂਸ ਬਿਸ਼ਨੋਈ ਦਾ ਵੱਡਾ ਖ਼ੁਲਾਸਾ, ‘ਮੇਰੀ ਹੀ ਗੈਂਗ ਨੇ ਕਰਵਾਇਆ ਮੂਸੇ ਵਾਲਾ ਦਾ ਕਤਲ’, ਮਸ਼ਹੂਰ ਗਾਇਕ ਨੂੰ ਦੱਸਿਆ ਭਰਾ
NEXT STORY