ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਤੋਂ ਜਬਰੀ ਵਸੂਲੀ ਮੰਗਣ ਦੇ ਮਾਮਲੇ ਦੀ ਕੱਲ੍ਹ ਮੋਹਾਲੀ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ 'ਚ ਸੁਣਵਾਈ ਹੋਈ। ਪਿਛਲੀ ਪੇਸ਼ੀ ’ਤੇ ਅਦਾਲਤ ਨੇ ਗਿੱਪੀ ਗਰੇਵਾਲ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਸ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਜੇਕਰ ਉਹ ਅਗਲੀ ਪੇਸ਼ੀ ’ਤੇ ਅਦਾਲਤ ’ਚ ਪੇਸ਼ ਨਾ ਹੋਇਆ ਤਾਂ ਉਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇਗਾ।
ਸੁਣਵਾਈ ਦੌਰਾਨ ਗਿੱਪੀ ਗਰੇਵਾਲ ਮੁੜ ਅਦਾਲਤ 'ਚ ਪੇਸ਼ ਨਹੀਂ ਹੋਏ। ਗਿੱਪੀ ਦੇ ਵਕੀਲ ਨੇ ਅਦਾਲਤ ’ਚ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਕਿ ਗਿੱਪੀ ਗਰੇਵਾਲ ਵਿਦੇਸ਼ ’ਚ ਫ਼ਿਲਮ ਦੀ ਸ਼ੂਟਿੰਗ ’ਚ ਰੁੱਝੇ ਹੋਏ ਹਨ, ਜਿਸ ਕਾਰਨ ਉਹ ਅਦਾਲਤ ’ਚ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਅਦਾਲਤ ਤੋਂ ਕੁਝ ਦਿਨਾਂ ਦਾ ਸਮਾਂ ਮੰਗਿਆ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਸਤੰਬਰ ਨੂੰ ਤੈਅ ਕੀਤੀ ਹੈ ਅਤੇ ਗਿੱਪੀ ਗਰੇਵਾਲ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਮਾਮਲੇ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਦੇਣ ਲਈ ਨੋਟਿਸ ਭੇਜਿਆ ਸੀ ਪਰ ਗਿੱਪੀ ਗਰੇਵਾਲ ਪਿਛਲੀਆਂ ਚਾਰ ਪੇਸ਼ੀਆਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਿਹਾ, ਜਿਸ ਕਾਰਨ ਅਦਾਲਤ ਨੇ ਉਸ ਨੂੰ ਅਦਾਲਤ 'ਚ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜ਼ਮਾਨਤੀ ਵਾਰੰਟ ਅਤੇ 5,000 ਰੁਪਏ ਦੀ ਜ਼ਮਾਨਤ ਜਾਰੀ ਕੀਤੀ ਗਈ ਸੀ। ਇਸੇ ਦੌਰਾਨ ਇਸ ਮਾਮਲੇ 'ਚ ਡੀ. ਐੱਸ. ਪੀ. ਰੁਪਿੰਦਰ ਕੌਰ ਸੋਹੀ ਅਦਾਲਤ 'ਚ ਪੇਸ਼ ਹੋਈ ਅਤੇ ਅਦਾਲਤ 'ਚ ਆਪਣੇ ਬਿਆਨ ਦਰਜ ਕਰਵਾਏ।
ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ
ਦੱਸ ਦੇਈਏ ਕਿ ਜਿਸ ਸਮੇਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਉਰਫ਼ ਢਾਹਾ ਨੇ ਗਿੱਪੀ ਗਰੇਵਾਲ ਤੋਂ ਫਿਰੌਤੀ ਦੀ ਮੰਗ ਕੀਤੀ ਸੀ, ਉਸ ਸਮੇਂ ਰੁਪਿੰਦਰ ਕੌਰ ਸੋਹੀ ਮੁਹਾਲੀ ਦੀ ਐੱਸ. ਐੱਚ. ਓ. -ਕਮ-ਡੀ. ਐੱਸ. ਪੀ. ਸੀ ਅਤੇ ਉਨ੍ਹਾਂ ਦੀ ਅਗਵਾਈ 'ਚ ਗੈਂਗਸਟਰ ਦਿਲਪ੍ਰੀਤ ਬਾਬਾ ਵਿਰੁਧ ਫੇਜ਼-8 'ਚ ਕੇਸ ਦਰਜ ਕੀਤਾ ਗਿਆ ਸੀ। ਡੀਐਸਪੀ ਸੋਹੀ ਅੱਜ ਅਦਾਲਤ 'ਚ ਪੇਸ਼ ਹੋਏ ਅਤੇ ਆਪਣੇ ਬਿਆਨ ਦਰਜ ਕਰਵਾਏ। ਜਾਣਕਾਰੀ ਅਨੁਸਾਰ ਅਦਾਲਤ ਵੱਲੋਂ 4 ਜੁਲਾਈ ਨੂੰ ਗਿੱਪੀ ਗਰੇਵਾਲ ਖ਼ਿਲਾਫ਼ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ 10 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਬੈਲੀਫ ਨੇ ਅਦਾਲਤ ’ਚ ਰਿਪੋਰਟ ਪੇਸ਼ ਕੀਤੀ ਕਿ ਗਿੱਪੀ ਗਰੇਵਾਲ ਪਿਛਲੇ ਕਾਫੀ ਸਮੇਂ ਤੋਂ ਕੈਨੇਡਾ ’ਚ ਹਨ। ਮਹੀਨੇ ਅਜਿਹੇ ’ਚ ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਮਾਮਲੇ ’ਚ ਸ਼ਿਕਾਇਤਕਰਤਾ ਹੈ ਅਤੇ ਉਸ ਦੀ ਗਵਾਹੀ ਜ਼ਰੂਰੀ ਹੈ, ਇਸ ਲਈ ਅਦਾਲਤ ’ਚ ਉਸ ਦਾ ਸਰੀਰਕ ਤੌਰ ’ਤੇ ਹਾਜ਼ਰ ਹੋਣਾ ਜ਼ਰੂਰੀ ਹੈ। ਅਦਾਲਤ ਦੇ ਇਸ ਹੁਕਮ ਦੇ ਬਾਵਜੂਦ ਗਿੱਪੀ ਗਰੇਵਾਲ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ ਰੇਪ ਕੇਸ 'ਤੇ ਫੁੱਟਿਆ ਪੰਜਾਬੀ ਕਲਾਕਾਰਾਂ ਦਾ ਗੁੱਸਾ, ਬੋਲੇ- ਭਾਰਤ 'ਚ ਕੁੜੀਆਂ ਸੁਰੱਖਿਅਤ ਨਹੀਂ....
ਦੱਸਣਯੋਗ ਹੈ ਕਿ ਸੈਕਟਰ-69 ਦੇ ਰਹਿਣ ਵਾਲੇ ਪੰਜਾਬੀ ਗਾਇਕ ਰੁਪਿੰਦਰ ਸਿੰਘ ਉਰਫ ਗਿੱਪੀ ਗਰੇਵਾਲ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 31 ਮਈ 2018 ਨੂੰ ਸ਼ਾਮ 4 ਵਜੇ ਉਸ ਦੇ ਮੋਬਾਇਲ ’ਤੇ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਵਟਸਐਪ ਮੈਸੇਜ ਆਇਆ। ਇਸ ਵਿਚ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਨੇ 1 ਜੂਨ 2018 ਨੂੰ ਗਿੱਪੀ ਦੀ ਸ਼ਿਕਾਇਤ ’ਤੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ਼ ਬਾਬਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਿੱਪੀ ਦੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਗੀਤ 'ਅਸ਼ਕੇ' ਬਣਿਆ ਚਰਚਾ ਦਾ ਵਿਸ਼ਾ
NEXT STORY