ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਜਗਤ ਤੋਂ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਹਰਜੀਤ ਹਰਮਨ ਨੂੰ ਉਨ੍ਹਾਂ ਦੀ ਮੌਤ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ ਦਾ ਖੰਡਨ ਕਰਨ ਲਈ ਸੋਸ਼ਲ ਮੀਡੀਆ 'ਤੇ ਖੁਦ ਆਉਣਾ ਪਿਆ। ਉਨ੍ਹਾਂ ਨੇ ਫੇਸਬੁੱਕ 'ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ 'ਜ਼ਿੰਦਾ ਹੋਣ' ਦੀ ਪੁਸ਼ਟੀ ਕੀਤੀ ਹੈ।
ਗਲਤ ਤਸਵੀਰਾਂ ਲਗਾ ਕੇ ਫੈਲਾਈ ਗਈ ਅਫਵਾਹ
ਹਰਜੀਤ ਹਰਮਨ ਨੇ ਦੱਸਿਆ ਕਿ ਕੁਝ ਲੋਕਾਂ ਨੇ ਸੋਸ਼ਲ ਮੀਡੀਆ 'ਤੇ 'ਲਾਈਕਸ' ਅਤੇ 'ਵਿਊਜ਼' ਦੇ ਚੱਕਰ ਵਿੱਚ ਉਨ੍ਹਾਂ ਦੀ ਮੌਤ ਦੀ ਝੂਠੀ ਖ਼ਬਰ ਫੈਲਾ ਦਿੱਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਿਛਲੇ ਦਿਨੀਂ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਕਲਾਕਾਰ ਭਰਾ ਹਰਮਨ ਸਿੱਧੂ (ਮਾਨਸਾ) ਦੀ ਮੌਤ ਹੋ ਗਈ ਸੀ। ਕੁਝ ਸੋਸ਼ਲ ਮੀਡੀਆ ਅਕਾਊਂਟਸ ਨੇ ਹਰਮਨ ਸਿੱਧੂ ਦੀ ਮੌਤ ਦੇ ਨਾਮ 'ਤੇ ਗਲਤੀ ਨਾਲ ਹਰਜੀਤ ਹਰਮਨ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ਦੀ ਮੌਤ ਦੀ ਝੂਠੀ ਅਫਵਾਹ ਫੈਲਾ ਦਿੱਤੀ। ਹਰਮਨ ਸਿੱਧੂ ਦੀ ਮੌਤ ਦੋ ਦਿਨ ਪਹਿਲਾਂ ਹੋਏ ਇੱਕ ਸੜਕ ਹਾਦਸੇ ਵਿੱਚ ਹੋਈ ਸੀ, ਜਿੱਥੇ ਉਨ੍ਹਾਂ ਦੀ ਕਾਰ ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਰਜੀਤ ਹਰਮਨ ਨੇ ਜਤਾਇਆ ਦੁੱਖ ਅਤੇ ਗੁੱਸਾ
ਗਾਇਕ ਹਰਜੀਤ ਹਰਮਨ ਨੇ ਇਸ ਤਰ੍ਹਾਂ ਦੀ ਹਰਕਤ ਨੂੰ 'ਸ਼ਰਮਨਾਕ ਅਤੇ ਦੁਖਦ' ਕਰਾਰ ਦਿੱਤਾ। ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ 'ਲਾਈਕਸ-ਵਿਊਜ਼' ਲਈ ਇਸ ਤਰ੍ਹਾਂ ਦੀਆਂ ਹਰਕਤਾਂ ਕਰਕੇ ਦੂਜਿਆਂ ਨੂੰ ਗੁਮਰਾਹ ਨਾ ਕਰਨ। ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਉਹ "ਪਰਮਾਤਮਾ ਦੀ ਕ੍ਰਿਪਾ ਅਤੇ ਆਪਣੇ ਚਾਹੁਣ ਵਾਲਿਆਂ ਦੇ ਪਿਆਰ ਨਾਲ ਬਿਲਕੁਲ ਠੀਕ ਹੈ ਅਤੇ ਆਪਣੇ ਸ਼ੋਅਜ਼ ਕਰ ਰਹੇ ਹਾਂ"। ਹਰਜੀਤ ਹਰਮਨ ਨੇ ਆਪਣੀ ਪੋਸਟ ਵਿੱਚ ਮਰਹੂਮ ਗਾਇਕ ਹਰਮਨ ਸਿੱਧੂ ਦੀ ਤਸਵੀਰ ਵੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ "ਅਲਵਿਦਾ ਭਾਈ" ਲਿਖਿਆ।
ਧਰਮਿੰਦਰ ਦੇ ਦੇਹਾਂਤ ਤੋਂ ਕਈ ਘੰਟਿਆਂ ਬਾਅਦ ਵੀ ਪਰਿਵਾਰ ਚੁੱਪ !
NEXT STORY