ਚੰਡੀਗੜ੍ਹ : ਪੰਜਾਬੀ ਫ਼ਿਲਮ ਉਦਯੋਗ ਵਿੱਚ ਨਵ-ਫ਼ਿਲਮਾਂ ਦੀ ਅਨਾਊਂਸਮੈਂਟ ਦਾ ਸਿਲਸਿਲਾ ਇੰਨੀ-ਦਿਨੀਂ ਜ਼ੋਰਾਂ 'ਤੇ ਹੈ, ਜਿਸ ਦੇ ਮੱਦੇਨਜ਼ਰ ਹੀ ਸੰਪੂਰਨਤਾ ਦੇ ਆਖਰੀ ਪੜਾਅ ਦਾ ਸਫ਼ਰ ਹੰਢਾਂ ਰਹੀ ਹੈ, ਇੱਕ ਹੋਰ ਬਹੁ-ਚਰਚਿਤ ਪੰਜਾਬੀ ਫ਼ਿਲਮ 'ਪੰਜਾਬੀ ਆ ਗਏ ਓਏ', ਜੋ ਜਲਦ ਸਿਨੇਮਾਘਰਾਂ ਵਿੱਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ। 'ਆਦਿਤਿਆ ਗਰੁੱਪ' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਸ ਫ਼ਿਲਮ ਦਾ ਲੇਖਨ ਅਤੇ ਨਿਰਦੇਸ਼ਨ ਆਦਿਤਿਆ ਕਰ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਕਈ ਵੱਡੀਆਂ ਅਤੇ ਬਹੁ-ਚਰਚਿਤ ਫ਼ਿਲਮਾਂ ਦਾ ਨਿਰਮਾਣ ਅਤੇ ਨਿਰਦੇਸ਼ਨ ਕਰ ਚੁੱਕੇ ਹਨ, ਜਿਨ੍ਹਾਂ ਵਿੱਚ 'ਓਏ ਹੋਏ ਪਿਆਰ ਹੋ ਗਿਆ', 'ਤੇਰੀ ਮੇਰੀ ਜੋੜੀ' ਅਤੇ 'ਮਰ ਜਾਵਾਂ ਗੁੜ ਖਾ ਕੇ', 'ਸੈਕਟਰ 17' ਆਦਿ ਸ਼ੁਮਾਰ ਰਹੀਆਂ ਹਨ।
ਇਹ ਵੀ ਪੜ੍ਹੋ- 5 ਲੱਖ ਕਿਸਾਨਾਂ ਨੇ 2-2 ਰੁਪਏ ਦੇ ਕੇ ਬਣਾਈ ਇਹ ਫ਼ਿਲਮ, Academy Museum 'ਚ ਹੋਵੇਗੀ ਸਕ੍ਰੀਨਿੰਗ
ਐਕਸ਼ਨ-ਡਰਾਮਾ ਥੀਮ ਅਧਾਰਿਤ ਇਸ ਫ਼ਿਲਮ ਵਿੱਚ ਗਾਇਕ ਅਤੇ ਅਦਾਕਾਰ ਸਿੰਗਾ ਮੁੱਖ ਰੋਲ ਅਦਾ ਕਰ ਰਹੇ ਹਨ, ਜੋ ਕਾਫ਼ੀ ਲੰਮੇਂ ਵਕਫ਼ੇ ਬਾਅਦ ਪੰਜਾਬੀ ਸਿਨੇਮਾ ਵਿੱਚ ਸ਼ਾਨਦਾਰ ਕਮਬੈਕ ਕਰਨ ਜਾ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ ਵੀ ਮਹੱਤਵਪੂਰਨ ਕਿਰਦਾਰ ਪਲੇਅ ਕਰਦੇ ਨਜ਼ਰੀ ਪੈਣਗੇ, ਜੋ ਅਪਣੇ ਚਿਰ ਪਰਿਚਤ ਅੰਦਾਜ਼ ਨੂੰ ਇੱਕ ਵਾਰ ਮੁੜ ਪ੍ਰਤੀਬਿੰਬ ਕਰਨ ਜਾ ਰਹੇ ਹਨ। ਸਾਲ 2023 ਵਿੱਚ ਆਈ ਅਤੇ ਸਿਮਰਨਜੀਤ ਸਿੰਘ ਹੁੰਦਲ ਵੱਲੋਂ ਨਿਰਦੇਸ਼ਿਤ ਕੀਤੀ 'ਮਾਈਨਿੰਗ: ਰੇਤੇ ਤੇ ਕਬਜ਼ਾ' ਵਿੱਚ ਨਜ਼ਰ ਆਏ ਸਿੰਗਾ ਅਪਣੀ ਉਕਤ ਨਵੀਂ ਫ਼ਿਲਮ ਨੂੰ ਕੇ ਕਾਫ਼ੀ ਉਤਸ਼ਾਹਿਤ ਵਿਖਾਈ ਦੇ ਰਹੇ ਹਨ, ਜੋ ਇਸ ਮੇਨ ਸਟ੍ਰੀਮ ਫ਼ਿਲਮ ਵਿੱਚ ਬੇਹੱਦ ਪ੍ਰਭਾਵੀ ਐਕਸ਼ਨ ਭੂਮਿਕਾ ਨੂੰ ਅੰਜ਼ਾਮ ਦੇ ਰਹੇ ਹਨ।
ਇਹ ਵੀ ਪੜ੍ਹੋ- 4 ਵਿਅਕਤੀਆਂ ਨੇ ਔਰਤ ਨਾਲ ਮਨਾਈਆਂ ਰੰਗ-ਰਲੀਆਂ, ਦਿੱਤਾ ਸੀ ਇਹ ਝਾਂਸਾ
ਓਧਰ ਉਕਤ ਫ਼ਿਲਮ ਬਿੱਗ ਸੈਟਅੱਪ ਫ਼ਿਲਮ ਨਾਲ ਜੁੜੇ ਕੁਝ ਹੋਰ ਹੋਰ ਅਹਿਮ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਮੋਹਾਲੀ-ਖਰੜ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ੀ ਨਾਲ ਫਿਲਮਾਈ ਜਾ ਰਹੀ ਉਕਤ ਫ਼ਿਲਮ ਵਿੱਚ ਪੰਜਾਬੀ ਫ਼ਿਲਮ ਉਦਯੋਗ ਨਾਲ ਜੁੜੇ ਕਈ ਹੋਰ ਨਾਮਵਰ ਕਲਾਕਾਰ ਵੀ ਮਹੱਤਵਪੂਰਨ ਸਪੋਰਟਿੰਗ ਕਿਰਦਾਰ ਪਲੇਅ ਕਰ ਰਹੇ ਹਨ, ਜਿੰਨ੍ਹਾਂ ਦੇ ਨਾਵਾਂ ਦਾ ਰਸਮੀ ਖੁਲਾਸਾ ਫ਼ਿਲਮ ਨਿਰਮਾਣ ਟੀਮ ਵੱਲੋਂ ਜਲਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀ ਸੋਨੀਆ ਮਾਨ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਲੀਵੁੱਡ ਅਦਾਕਾਰਾ ਨੇ ਮਸ਼ਹੂਰ ਕਾਰੋਬਾਰੀ 'ਤੇ ਲਗਾਇਆ ਬਲਾਤਕਾਰ ਦਾ ਦੋਸ਼
NEXT STORY