ਜਲੰਧਰ (ਬਿਊਰੋ) : ਸਾਲ 1991ਵੇਂ ਦੇ ਦਹਾਕਿਆਂ ਦੌਰਾਨ ਪੰਜਾਬੀ ਸਿਨੇਮਾ ਦੇ ਉੱਚ-ਕੋਟੀ ਸਟਾਰ ਵਜੋਂ ਮੌਜ਼ੂਦਗੀ ਦਰਜ ਕਰਵਾਉਂਦੇ ਰਹੇ ਅਤੇ ਮੌਜੂਦਾ ਦੌਰ 'ਚ ਸੁਪਰ ਸਟਾਰ ਦਾ ਰੁਤਬਾ ਰੱਖਦੇ ਗਿੱਪੀ ਗਰੇਵਾਲ ਲੰਮੇਂ ਸਮੇਂ ਬਾਅਦ ਮੁੜ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ, ਜੋ ਆਨ ਫਲੌਰ ਪੜਾਅ ਦਾ ਹਿੱਸਾ ਬਣ ਚੁੱਕੀ 'ਸਰਬਾਲ੍ਹਾ ਜੀ' ਦੁਆਰਾ ਅਪਣੀ ਸ਼ਾਨਦਾਰ ਸਿਨੇਮਾ ਸੁਮੇਲਤਾ ਦਾ ਇਜ਼ਹਾਰ ਦਰਸ਼ਕਾਂ ਨੂੰ ਕਰਵਾਉਣਗੇ। ਪਾਲੀਵੁੱਡ 'ਚ ਲਗਭਗ ਸਾਢੇ ਤਿੰਨ ਦਹਾਕਿਆਂ ਦਾ ਲੰਮਾਂ ਸਿਨੇਮਾ ਪੈਂਡਾ ਤੈਅ ਕਰ ਚੁੱਕੇ ਅਦਾਕਾਰ ਗੁੱਗੂ ਗਿੱਲ ਦੀ, ਜੋ ਇੱਕਮਾਤਰ ਫ਼ਿਲਮ ਗਿੱਪੀ ਗਰੇਵਾਲ ਨਾਲ ਰਹੀ ਹੈ, ਉਹ ਸੀ ਸਾਲ 2018 'ਚ ਰਿਲੀਜ਼ ਹੋਈ 'ਸੂਬੇਦਾਰ ਜੋਗਿੰਦਰ ਸਿੰਘ', ਜਿਸ ਦੇ ਲੰਮੇਂ ਵਕਫ਼ੇ ਬਾਅਦ ਇਹ ਦੋਹੇ ਸਟਾਰ ਇੱਕੋਂ ਫਰੇਮ 'ਚ ਅਪਣੀ ਪ੍ਰਭਾਵੀ ਸਕ੍ਰੀਨ ਪ੍ਰੈਜੈਂਸ ਦਾ ਅਹਿਸਾਸ ਕਰਵਾਉਣ ਜਾ ਰਹੇ ਹਨ, ਜਿਸ ਨੂੰ ਲੈ ਕੇ ਦਰਸ਼ਕਾਂ 'ਚ ਵੀ ਕਾਫ਼ੀ ਉਤਸੁਕਤਾ ਪਾਈ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਸਲਮਾਨ ਖ਼ਾਨ ਦਾ ਵੱਡਾ ਕਦਮ, ਕਲੇਸ਼ ਤੋਂ ਬਚਣ ਲਈ ਰੱਖੀ ਚੈੱਕਬੁੱਕ
ਫ਼ਿਲਮ 'ਸਰਬਾਲ੍ਹਾ ਜੀ' ਦੇ ਪਹਿਲੇ ਸ਼ੈਡਿਊਲ ਦੀ ਸ਼ੁਰੂਆਤ ਰਾਜਸਥਾਨ ਦੇ ਸੂਰਤਗੜ੍ਹ 'ਚ ਕਰ ਦਿੱਤੀ ਗਈ ਹੈ। ਇਸ ਫ਼ਿਲਮ 'ਚ ਲੀਡਿੰਗ ਰੋਲ ਗਿੱਪੀ ਗਰੇਵਾਲ ਨਿਭਾ ਰਹੇ ਹਨ। 'ਟਿਪਸ ਫਿਲਮਜ਼' ਦੇ ਬੈਨਰ ਹੇਠ ਬਣਾਈ ਜਾ ਰਹੀ ਉਕਤ ਫ਼ਿਲਮ ਦੇ ਨਿਰਮਾਤਾ ਕੁਮਾਰ ਤੁਰਾਨੀ ਹਨ, ਜਦਕਿ ਨਿਰਦੇਸ਼ਨ ਕਮਾਂਡ ਮਨਦੀਪ ਕੁਮਾਰ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀਆਂ 2 ਫ਼ਿਲਮਾਂ 'ਜਿਹਨੇ ਮੇਰਾ ਦਿਲ ਲੁੱਟਿਆ' ਅਤੇ 'ਕਪਤਾਨ' ਦਾ ਨਿਰਦੇਸ਼ਨ ਕਰ ਚੁੱਕੇ ਹਨ।
ਪੰਜਾਬ ਦੇ ਪੁਰਾਤਨ ਮਾਹੌਲ ਦੀ ਤਰਜ਼ਮਾਨੀ ਕਰਦੀ ਉਕਤ ਪੀਰੀਅਡ ਡਰਾਮਾ ਫ਼ਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ 'ਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ, ਨਿਮਰਤ ਖਹਿਰਾ, ਗੁੱਗੂ ਗਿੱਲ ਆਦਿ ਸ਼ੁਮਾਰ ਹਨ। ਇਨ੍ਹਾਂ ਤੋਂ ਇਲਾਵਾ ਪਾਲੀਵੁੱਡ ਅਤੇ ਹਿੰਦੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਕਲਾਕਾਰ ਵੀ ਅਹਿਮ ਭੂਮਿਕਾਵਾਂ ਨਿਭਾ ਰਹੇ ਹਨ। ਹਿੰਦੀ ਸਿਨੇਮਾ ਦੇ ਉੱਚ ਪੱਧਰੀ ਤਕਨੀਕੀ ਮਾਪਦੰਡਾਂ ਅਧੀਨ ਬਣਾਈ ਜਾ ਰਹੀ ਉਕਤ ਫ਼ਿਲਮ ਦਾ ਕਾਫ਼ੀ ਅਹਿਮ ਹਿੱਸਾ ਇਸ ਸ਼ੈਡਿਊਲ ਦੌਰਾਨ ਮੁਕੰਮਲ ਕੀਤਾ ਜਾਵੇਗਾ। ਇਸ ਦੌਰਾਨ ਕਾਫ਼ੀ ਖਤਰਨਾਕ ਐਕਸ਼ਨ ਦ੍ਰਿਸ਼ ਵੀ ਫਿਲਮਾਂਏ ਜਾ ਰਹੇ ਹਨ। ਪਾਲੀਵੁੱਡ ਅਤੇ ਬਾਲੀਵੁੱਡ ਗਲਿਆਰਿਆਂ 'ਚ ਨਿਰਮਾਣ ਪੜ੍ਹਾਅ ਤੋਂ ਹੀ ਚਰਚਾ ਦਾ ਵਿਸ਼ਾ ਬਣ ਚੁੱਕੀ ਉਕਤ ਫ਼ਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਇਸ 'ਚ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ, ਜੋ ਇਸ ਵਾਰ ਲੀਕ ਤੋਂ ਹੱਟਵੇਂ ਕਿਰਦਾਰਾਂ ਦੁਆਰਾ ਦਰਸ਼ਕਾਂ ਦੇ ਸਨਮੁੱਖ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
...ਤਾਂ ਹੁਣ ਇਸ ਗੱਲੋਂ ਭੜਕੀ ਆਲੀਆ ਭੱਟ, ਲੋਕਾਂ ਨੂੰ ਸੁਣਾਤੀਆਂ ਖਰੀਆਂ-ਖਰੀਆਂ
NEXT STORY