ਜਲੰਧਰ (ਵੈੱਬ ਡੈਸਕ) — ਸਾਲ 2020 ਦੌਰਾਨ ਕਈ ਫ਼ਿਲਮੀ ਹਸਤੀਆਂ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਬੀਤੇ ਦਿਨ ਬਾਲੀਵੁੱਡ ਅਦਾਕਾਰ ਜਗਦੀਪ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਇਸ ਦੁਨੀਆ ਤੋਂ ਇਸ ਤਰ੍ਹਾਂ ਜਾਣ ਨਾਲ ਕਈ ਫ਼ਿਲਮੀ ਕਲਾਕਾਰ ਸਦਮੇ 'ਚ ਹਨ। ਜਗਦੀਪ ਦੀ ਮੌਤ 'ਤੇ ਪੰਜਾਬੀ ਅਦਾਕਾਰ ਰਘਵੀਰ ਬੋਲੀ ਨੇ ਕਿਹਾ ਹੈ 'ਮੇਰੇ ਕੋਲ ਸ਼ਬਦਾਂ ਦੀ ਘਾਟ ਹੈ, ਮੈਨੂੰ ਪਤਾ ਨਹੀਂ ਇਸ ਸਭ 'ਤੇ ਮੈਂ ਕੀ ਕਿਹਾ। ਉਹ ਇੱਕ ਮਹਾਨ ਕਲਾਕਾਰ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ, ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ।'

ਦੱਸ ਦਈਏ ਕਿ ਬੀਤੇ ਦਿਨ ਜਗਦੀਪ ਦਾ ਦਿਹਾਂਤ ਹੋਇਆ ਸੀ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਜਗਦੀਪ ਦਾ ਜਨਮ ਮੱਧ ਪ੍ਰਦੇਸ਼ 'ਚ 29 ਮਾਰਚ, 1939 ਨੂੰ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਸਈਅਦ ਯਾਵਰ ਹੁਸੈਨ ਤੇ ਮਾਂ ਦਾ ਨਾਂ ਕਨੀਜ਼ ਹੈਦਰ ਸੀ। ਬਚਪਨ 'ਚ ਹੀ ਜਗਦੀਪ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ।

ਦੇਸ਼ ਵੰਡ ਅਤੇ ਪਿਤਾ ਦੀ ਮੌਤ ਤੋਂ ਬਾਅਦ 1947 'ਚ ਪਰਿਵਾਰ 'ਚ ਆਰਥਿਕ ਤੰਗੀ ਆਉਣ ਲੱਗੀ। ਇਸ ਕਾਰਨ ਉਨ੍ਹਾਂ ਦੀ ਮਾਂ ਪਰਿਵਾਰ ਨਾਲ ਮੁੰਬਈ ਆ ਗਈ। ਮੁੰਬਈ 'ਚ ਜਗਦੀਪ ਦੀ ਮਾਂ ਘਰ ਦੇ ਗੁਜ਼ਾਰੇ ਲਈ ਇਕ ਅਨਾਥ ਆਸ਼ਰਮ 'ਚ ਖਾਣਾ ਬਣਾਉਣ ਦਾ ਕੰਮ ਕਰਨ ਲੱਗੀ। ਬੱਚਿਆਂ ਨੂੰ ਸਕੂਲ ਭੇਜਣ ਲਈ ਮਾਂ ਨੇ ਇਕ ਇਕ ਪੈਸਾ ਬਚਾਉਣਾ ਸ਼ੁਰੂ ਕੀਤਾ। ਮਾਂ ਨੂੰ ਏਨੀ ਮਿਹਨਤ ਕਰਦਿਆਂ ਦੇਖ ਕੇ ਜਗਦੀਪ ਨੇ ਸਕੂਲ ਛੱਡਣ ਦਾ ਫ਼ੈਸਲਾ ਕਰ ਲਿਆ ਤੇ ਸੜਕਾਂ 'ਤੇ ਸਮਾਨ ਵੇਚਣ ਲੱਗੇ। ਬਾਅਦ 'ਚ ਉਨ੍ਹਾਂ ਨੂੰ ਫ਼ਿਲਮਾਂ 'ਚ ਕੰਮ ਮਿਲਿਆ।
ਗਾਇਕ ਸੁਰਜੀਤ ਖਾਨ ਸਰੋਤਿਆਂ ਨਾਲ ਕਰ ਰਹੇ ਨੇ 'ਗੁੱਫਤਗੂ' (ਵੀਡੀਓ)
NEXT STORY