ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਉਦਯੋਗ ਦੀ ਮਲਟੀ ਟੈਲੇਂਟਡ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਖ਼ੂਬਸੂਰਤੀ ਨਾਲ ਕਰੋੜਾਂ ਲੋਕਾਂ ਨੂੰ ਦੀਵਾਨਾ ਬਣਾਇਆ ਹੈ। ਵਧਦੀ ਉਮਰ ਦੇ ਨਾਲ, ਉਹ ਪਹਿਲੇ ਨਾਲੋਂ ਵਧੇਰੇ ਸੁੰਦਰ ਹੁੰਦੀ ਜਾ ਰਹੀ ਹੈ।

ਉਹ ਨਾ ਸਿਰਫ ਆਪਣੀ ਅਦਾਕਾਰੀ ਦੀ ਕੁਸ਼ਲਤਾ ਨਾਲ, ਬਲਕਿ ਆਪਣੀ ਸਟਾਈਲਿਸ਼ ਗੇਮ ਨਾਲ ਵੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ।

ਨੀਰੂ ਬਾਜਵਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਉਹ ਆਪਣੀਆਂ ਧੀਆਂ ਤੇ ਮਾਂ ਅਤੇ ਭੈਣ ਨਾਲ ਸਮੁੰਦਰ ਕਿਨਾਰੇ ਘੁੰਮਦੀ ਦਿਖਾਈ ਦੇ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਰਿਵਾਰ ਨਾਲ ਕੁਆਲਿਟੀ ਸਮੇਂ ਦਾ ਆਨੰਦ ਮਾਣ ਰਹੀ ਹੈ।

ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ।

ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਦੱਸਣਯੋਗ ਹੈ ਕਿ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮਾਂ 'ਤੇ ਕੰਮ ਕਰ ਰਹੀ ਹੈ।

ਅਦਾਕਾਰਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਵਾਹ ਨੀ ਪੰਜਾਬਣੇ' ਅਤੇ ਫ਼ਿਲਮ 'ਸ਼ੁਕਰਾਨਾ' 'ਚ ਨਜ਼ਰ ਆਵੇਗੀ।

ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ।





ਮਸ਼ਹੂਰ ਗਾਇਕ ਮੀਕਾ ਸਿੰਘ ਨੇ ਆਪਣੀ ਟੀਮ ਦੀ ਲੀਡ ਸਿੰਗਰ ਨਿੱਕੀ ਸਿੰਘ ਨੂੰ ਦਿੱਤਾ ਖ਼ਾਸ ਤੋਹਫਾ
NEXT STORY