ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਦਰਅਸਲ, ਤਸਵੀਰਾਂ 'ਚ ਨਿੰਮੋ ਆਪਣੇ ਸਾਦਗੀ ਭਰੇ ਅੰਦਾਜ਼ 'ਚ ਵਿਖਾਈ ਦੇ ਰਹੀ ਹੈ।

ਗਾਇਕਾ ਦਾ ਸਾਦਗੀ ਭਰਿਆ ਅੰਦਾਜ਼ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ।

ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਨਿੰਮੋ ਯਾਨੀਕਿ ਨਿਮਰਤ ਖਹਿਰਾ ਵੇਲ ਪੂੜ੍ਹੀ ਖਾਂਦੇ ਹੋਏ ਵੀ ਵਿਖਾਈ ਦੇ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਨਿੰਮੋ ਚਿੱਟੇ ਰੰਗ ਦੇ ਸੂਟ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਨਿਮਰਤ ਦਾ ਇਹ ਲੁੱਕ ਉਸ ਦੀ ਖੂਬਸੂਰਤੀ ਨੂੰ ਹੋਰ ਨਿਖਾਰ ਰਿਹਾ ਹੈ।

ਵਰਕਫਰੰਟ ਦੀ ਗੱਲ ਕਰੀਏ ਤਾਂ ਨਿਮਰਤ ਖਹਿਰਾ ਦਾ ਫਰਵਰੀ ਮਹੀਨੇ ਗੀਤ 'ਕਾਇਨਾਤ' ਰਿਲੀਜ਼ ਹੋਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
-ll.jpg)
ਕਿਸਾਨੀ ਅੰਦੋਲਨ ਦੇ ਹੱਕ 'ਚ ਨਿੱਤਰੇ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ
NEXT STORY