ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਂਸ਼ੀ ਖੁਰਾਣਾ ਨੇ ਆਪਣੇ ਘਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਹੋਇਆ ਹੈ। ਹਿਮਾਂਸ਼ੀ ਖੁਰਾਣਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਵੀ ਕੁਝ ਤਸਵੀਰਾਂ ਤੇ ਵੀਡੀਓਸ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਸ਼ਬਦ ਕੀਰਤਨ ਹੁੰਦੇ ਵੇਖਿਆ ਜਾ ਸਕਦਾ ਹੈ।

ਇਨ੍ਹਾਂ ਤਸਵੀਰਾਂ ਨੂੰ ਜਿਵੇਂ ਹੀ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਤਾਂ ਫੈਨਸ ਨੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਕਰਨੇ ਸ਼ੁਰੂ ਕਰ ਦਿੱਤੇ। ਅਦਾਕਾਰਾ ਜੈਸਮੀਨ ਭਸੀਨ ਨੇ ਹਿਮਾਂਸ਼ੀ ਨੂੰ ਕੁਮੈਂਟ ਕਰਕੇ ਵਧਾਈ ਦਿੱਤੀ, ਜਿਸ ਤੋਂ ਲੱਗਦਾ ਹੈ ਕਿ ਅਦਾਕਾਰਾ ਦੇ ਘਰ ਕੋਈ ਸ਼ੁਭ ਕਾਰਜ ਅਰੰਭਿਆ ਗਿਆ ਹੈ।

ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਹਿਮਾਂਸ਼ੀ ਖੁਰਾਣਾ ਨੇ ਨਵਾਂ ਘਰ ਲਿਆ ਹੈ ਅਤੇ ਉਸੇ ਦੀ ਖੁਸ਼ੀ ‘ਚ ਉਸ ਨੇ ਘਰ ‘ਚ ਅਖੰਡ ਪਾਠ ਰਖਵਾਇਆ ਹੈ। ਹਾਲਾਂਕਿ ਇਸ ਬਾਰੇ ਹਿਮਾਂਸ਼ੀ ਨੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਮੂਲ ਰੂਪ 'ਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹੈ। 27 ਨਵੰਬਰ 1991 'ਚ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਜਨਮੀ ਹਿਮਾਂਸ਼ੀ ਕਈ ਪਾਲੀਵੁੱਡ ਸਟਾਰਜ਼ ਨਾਲ ਕੰਮ ਕਰ ਚੁੱਕੀ ਹੈ ਪਰ ਉਸ ਨੂੰ ਅਸਲ ਪਛਾਣ 'ਸਾਡਾ ਹੱਕ' ਫ਼ਿਲਮ ਤੋਂ ਮਿਲੀ ਸੀ।

ਹਿਮਾਂਸ਼ੀ ਤੇ ਸਭ ਤੋਂ ਜ਼ਿਆਦਾ ਪ੍ਰਭਾਵ ਉਸ ਦੀ ਮਾਂ ਦਾ ਰਿਹਾ ਹੈ। ਉਹ ਅਕਸਰ ਆਪਣੀ ਮਾਂ ਦਾ ਜ਼ਿਕਰ ਕਰਦੀ ਰਹਿੰਦੀ ਹੈ। ਸਾਲ 2009 'ਚ ਹਿਮਾਂਸ਼ੀ ਨੇ ਮਿਸ ਲੁਧਿਆਣਾ ਦਾ ਖ਼ਿਤਾਬ ਜਿੱਤਿਆ।

ਸਾਲ 2010 'ਚ ਹਿਮਾਂਸ਼ੀ ਮਿਸ ਨਾਰਥ ਜੋਨ ਦੀ ਜੇਤੂ ਰਹੀ। ਇਸ ਤੋਂ ਬਾਅਦ ਕਰੀਅਰ ਬਣਾਉਣ ਲਈ ਹਿਮਾਂਸੀ ਦਿੱਲੀ ਆ ਗਈ ਤੇ ਅੱਜ ਹਿਮਾਂਸ਼ੀ ਖੁਰਾਣਾ ਦਾ ਪੰਜਾਬੀ ਇੰਡਸਟਰੀ 'ਚ ਚੰਗਾ ਨਾਂ ਹੈ।

‘ਗਦਰ 2’ ਦੇ ‘OMG 2’ ਨਾਲ ਕਲੈਸ਼ ’ਤੇ ਬੋਲੇ ਸੰਨੀ ਦਿਓਲ, ਕਿਹਾ- ‘ਜਿਸ ਚੀਜ਼ ਦੀ ਬਰਾਬਰੀ ਨਹੀਂ...’
NEXT STORY