ਜਲੰਧਰ (ਬਿਊਰੋ) - ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਪੰਜਾਬੀ ਫਿਲਮ ‘ਜੱਟ ਐਂਡ ਜੂਲੀਅਟ 3’ ਨੇ ਪਹਿਲੇ ਦਿਨ ਆਪਣੀ ਰਿਲੀਜ਼ ਨਾਲ ਇਤਿਹਾਸ ਰਚ ਦਿੱਤਾ ਹੈ। ‘ਜੱਟ ਐਂਡ ਜੂਲੀਅਟ 3’ ਨੇ ਦੁਨੀਆ ਭਰ ‘ਚ ਪਹਿਲੇ ਦਿਨ 10.76 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜੋ ਅੱਜ ਤਕ ਪੰਜਾਬੀ ਫਿਲਮ ਇੰਡਸਟਰੀ ਦੇ ਇਤਿਹਾਸ ‘ਚ ਸਭ ਤੋਂ ਵੱਧ ਕਲੈਕਸ਼ਨ ਹੈ। ਫਿਲਮ ਨੇ ਭਾਰਤ ‘ਚ 4.13 ਕਰੋੜ ਤੇ ਓਵਰਸੀਜ਼ ‘ਚ 6.63 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
-ll.jpg)
ਉਥੇ ਹੀ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
-ll.jpg)
ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸਾੜੀ ਵਾਲੇ ਕਾਤਿਲਾਨਾ ਲੁੱਕ ਦੀਆਂ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।
-ll.jpg)
ਨੀਰੂ ਬਾਜਵਾਂ ਦੀਆਂ ਇਹ ਤਸਵੀਰਾਂ ਵੇਖ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ ਕਿਉਂਕਿ ਅਦਾਕਾਰਾ ਪਿੰਕ ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
-ll.jpg)
ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿੰਦੀ ਹੈ।

ਹਾਲ ਹੀ 'ਚ ਨੀਰੂ ਬਾਜਵਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹਰ ਪਾਸੇ ਛਾਈਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ।
-ll.jpg)
'ਸ਼ਰਮਾ ਜੀ ਕੀ ਬੇਟੀ' ਫ਼ਿਲਮ ਦੀ ਰਿਲੀਜ਼ 'ਤੇ ਆਯੂਸ਼ਮਾਨ ਖੁਰਾਨਾ ਨੇ ਕੀਤੀ ਪਤਨੀ ਤਾਹਿਰਾ ਦੀ ਤਾਰੀਫ਼
NEXT STORY