ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਪੂਰਾ ਇੱਕ ਸਾਲ ਹੋਣ ਵਾਲਾ ਹੈ ਪਰ ਅੱਜ ਵੀ ਉਨ੍ਹਾਂ ਨੂੰ ਚਾਹੁਣ ਵਾਲੇ ਉਨ੍ਹਾਂ ਨੂੰ ਯਾਦ ਕਰਦੇ ਹਨ। ਉਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਮੂਸੇਵਾਲਾ ਨੂੰ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਸਿੱਧੂ ਵਾਂਗ ਪੱਟ 'ਤੇ ਥਾਪੀ ਮਾਰਦੀ ਨਜ਼ਰ ਆ ਰਹੀ ਹੈ। ਨਿਰਮਲ ਰਿਸ਼ੀ ਦਾ ਇਹ ਅੰਦਾਜ਼ ਫੈਨਜ਼ ਨੂੰ ਵੀ ਕਾਫ਼ੀ ਪਸੰਦ ਆ ਰਿਹਾ ਹੈ।
ਦੱਸ ਦਈਏ ਕਿ ਇਸ ਵੀਡੀਓ ਨੂੰ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਰਿਲੀਜ਼ਿੰਗ ਡੇਟ ਦਾ ਐਲਾਨ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਨਿਰਮਲ ਰਿਸ਼ੀ ਦਾ ਬੇਬਾਕ ਅੰਦਾਜ਼ ਵੇਖ ਸਕਦੇ ਹੋ। ਵੀਡੀਓ ਦੇ ਬੈਕਗਰਾਊਂਡ 'ਚ ਮੂਸੇਵਾਲਾ ਦਾ ਗੀਤ 'ਹਥਿਆਰ' ਚਲਦਾ ਸੁਣਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 13 ਅਕਤੂਬਰ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ।
ਵੈੱਬ ਸ਼ੋਅ ‘ਫਾਇਰ ਫਲਾਈਜ਼ : ਪਾਰਥ ਔਰ ਜੁਗਨੂੰ’ 5 ਮਈ ਤੋਂ ਜ਼ੀ5 ’ਤੇ
NEXT STORY