ਜਲੰਧਰ (ਬਿਊਰੋ) : ਅੱਜ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਸਰਗੁਣ ਮਹਿਤਾ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਇਨ੍ਹਾਂ ਤਸਵੀਰਾਂ 'ਚ ਸਰਗੁਣ ਮਹਿਤਾ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ ਅਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦੇ ਰਹੀ ਹੈ।

ਇਹ ਤਸਵੀਰਾਂ ਨੂੰ ਸਰਗੁਣ ਵਲੋਂ ਸਾਂਝੀਆਂ ਕਰਨ ਮਗਰੋਂ ਸੋਸ਼ਲ ਮੀਡੀਆਂ 'ਤੇ ਅੱਗ ਵਾਂਗ ਵਾਇਰਲ ਹੋ ਗਈਆਂ।

ਸਰਗੁਣ ਮਹਿਤਾ ਨੂੰ ਬਚਪਨ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਸ਼ੌਕ ਸੀ। ਬਚਪਨ ਵਿਚ ਸਰਗੁਣ ਤੇ ਉਨ੍ਹਾਂ ਦੇ ਛੋਟੇ ਭਰਾ ਨੇ ਟੀ. ਵੀ. ਦੇ ਪ੍ਰਸਿੱਧ ਸ਼ੋਅ 'ਬੂਗੀ ਵੂਗੀ' 'ਚ ਹਿੱਸਾ ਲਿਆ ਸੀ ਪਰ ਦੋਵੇਂ ਰਿਜੈਕਟ ਹੋ ਗਏ ਸਨ।

ਸਰਗੁਣ ਮਹਿਤਾ ਨੇ ਆਪਣੀ ਸਕੂਲੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ, ਚੰਡੀਗੜ੍ਹ ਤੋਂ ਕੀਤੀ। ਸਰਗੁਣ ਨੇ ਬੀ. ਕੌਮ. ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਐੱਮ. ਬੀ. ਏ. ਦੀ ਪੜ੍ਹਾਈ ਵੀ ਕੀਤੀ।

ਦੱਸਣਯੋਗ ਹੈ ਕਿ ਸਰਗੁਣ ਮਹਿਤਾ ਨੇ ਸਾਲ 2015 ਵਿਚ ਟੀ. ਵੀ. ਤੋਂ ਪੰਜਾਬੀ ਸਿਨੇਮਾ ਦਾ ਰੁਖ ਕੀਤਾ। ਉਨ੍ਹਾਂ ਦੀ ਪਹਿਲੀ ਫ਼ਿਲਮ 'ਅੰਗਰੇਜ' ਸੀ। ਇਸ ਫ਼ਿਲਮ ਵਿਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਤੇ ਬਿਨੂੰ ਢਿੱਲੋਂ ਮੁੱਖ ਕਿਰਦਾਰ ਵਿਚ ਨਜ਼ਰ ਆਏ ਸਨ।

ਆਪਣੀ ਪਹਿਲੀ ਹੀ ਫ਼ਿਲਮ ਤੋਂ ਸਰਗੁਣ ਮਹਿਤਾ ਨੇ ਸਭ ਦਾ ਦਿਲ ਜਿੱਤ ਲਿਆ ਸੀ। ਇਸ ਫ਼ਿਲਮ ਲਈ ਸਰਗੁਣ ਨੂੰ ਬੇਹਤਰੀਨ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ। ਸਰਗੁਣ ਆਪਣੀ ਪਹਿਲੀ ਹੀ ਫ਼ਿਲਮ ਤੋਂ ਪੰਜਾਬ ਦੀ ਸਟਾਰ ਬਣ ਗਈ ਸੀ।

ਇਸ ਤੋਂ ਬਾਅਦ ਸਰਗੁਣ ਮਹਿਤਾ ਨੇ 'ਲਵ ਪੰਜਾਬ', 'ਜਿੰਦੁਆ' ਤੇ 'ਲਹੌਰੀਏ' ਵਰਗੀਆਂ ਫ਼ਿਲਮਾਂ ਵਿਚ ਕੰਮ ਕੀਤਾ। ਸਾਲ 2018 ਵਿਚ ਸਰਗੁਣ ਮਹਿਤਾ ਐਮੀ ਵਿਰਕ ਨਾਲ ਫ਼ਿਲਮ 'ਕਿਸਮਤ' ਵਿਚ ਨਜ਼ਰ ਆਈ।

ਇਸ ਫ਼ਿਲਮ ਨੂੰ ਪੰਜਾਬੀ ਸਿਨੇਮਾ ਦੀ ਕਲਟ ਕਲਾਸਿਕ ਫ਼ਿਲਮ ਮੰਨਿਆ ਜਾਂਦਾ ਹੈ। ਇਹ ਫ਼ਿਲਮ ਜ਼ਬਰਦਸਤ ਹਿੱਟ ਰਹੀ ਹੈ। ਫ਼ਿਲਮ ਦੇ ਲਈ ਸਰਗੁਣ ਮਹਿਤਾ ਨੂੰ ਦੁਬਾਰਾ ਬੇਹਤਰੀਨ ਅਦਾਕਾਰਾ ਦਾ ਐਵਾਰਡ ਮਿਲਿਆ।
ਦਿਲਜੀਤ ਦੋਸਾਂਝ ਨੇ 'ਵਿਸਾਖੀ' ਮੌਕੇ ਗੁਰੂ ਘਰ ਟੇਕਿਆ ਮੱਥਾ, ਲਿਖਿਆ- ਓਦੋਂ ਅਸਲ ਵਿਸਾਖੀ ਚੜ੍ਹਦੀ ਏ...
NEXT STORY