ਐਂਟਰਟੇਨਮੈਂਟ ਡੈਸਕ : ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਦੀ ਪੰਜਾਬ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਇੰਨਾਂ ਹੀ ਨਹੀਂ ਉਨ੍ਹਾਂ ਨੇ ਛੋਟੇ ਪਰਦੇ 'ਤੇ ਵੀ ਖੂਬ ਨਾਂ ਕਮਾਇਆ ਹੈ। ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਫੈਨਜ਼ ਬੇਤਾਬ ਰਹਿੰਦੇ ਹਨ। ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਵਲੋਂ ਹੋਲੀ ਪਾਰਟੀ ਹੋਸਟ ਕੀਤੀ ਗਈ ਸੀ, ਜਿਸ 'ਚ ਬੀਤੇ ਦਿਨੀਂ ਸਰਗੁਣ ਮਹਿਤਾ ਨੂੰ ਇਨਵਾਈਟ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸਰਗੁਣ ਮਹਿਤਾ ਨੇ ਪਤੀ ਰਵੀ ਦੁਬੇ ਨਾਲ ਮਨਾਈ ਹੋਲੀ, ਵੇਖੋ ਖ਼ੂਬਸੂਰਤ ਤਸਵੀਰਾਂ
ਦੱਸ ਦਈਏ ਕਿ ਇਸ ਹੋਲੀ ਪਾਰਟੀ 'ਚ ਸਰਗੁਣ ਮਹਿਤਾ ਆਪਣੇ ਪਤੀ ਰਵੀ ਨਾਲ ਪਹੁੰਚੀ ਸੀ। ਇਸੇ ਦੌਰਾਨ ਸਰਗੁਣ ਮਹਿਤਾ ਨੂੰ ਸਕਿਉਰਟੀ ਗਾਰਡ ਨੇ ਅੰਦਰ ਜਾਣ ਤੋਂ ਰੋਕਿਆ, ਕਿਉਂਕਿ ਉਹ ਉਸ ਨੂੰ ਪਛਾਣ ਨਹੀਂ ਸਕਿਆ। ਇਹ ਸਭ ਵੇਖ ਕੇ ਸਰਗੁਣ ਦੇ ਪਤੀ ਰਵੀ ਦੁਬੇ ਕਾਫ਼ੀ ਗੁੱਸਾ ਆ ਜਾਂਦਾ ਹੈ ਤੇ ਉਹ ਉਸ 'ਤੇ ਭੜਕ ਜਾਂਦਾ ਹੈ ਅਤੇ ਸਕਿਉਰਟੀ ਗਾਰਡ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਮਗਰੋਂ ਥੋੜੀ ਦੇਰ ਬਾਅਦ ਦੋਵਾਂ ਨੂੰ ਪਾਰਟੀ 'ਚ ਐਂਟਰੀ ਮਿਲ ਜਾਂਦੀ ਹੈ। ਆਪਣੀ ਬੇਇੱਜ਼ਤੀ ਮਹਿਸੂਸ ਕਰਦਿਆਂ ਸਰਗੁਣ ਮਹਿਤਾ ਤੇ ਰਵੀ ਦੁਬੇ ਨੇ ਉਥੋਂ ਜਾਣਾ ਹੀ ਠੀਕ ਸਮਝਿਆ। ਹੁਣ ਇਸ ਸਭ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਗਾਇਕਾ ਜੈਸਮੀਨ ਸੈਂਡਲਸ ਨੇ ਫੁੱਲਾਂ ਨਾਲ ਮਨਾਇਆ 'ਹੋਲੀ ਦਾ ਸਪੈਸ਼ਲ ਤਿਉਹਾਰ', ਤਸਵੀਰਾਂ ਨੇ ਖਿੱਚਿਆ ਸਭ ਦਾ ਧਿਆਨ
ਹਾਲ ਹੀ 'ਚ ਅਦਾਕਾਰਾ ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਦੋਵੇਂ ਹੋਲੀ ਦੇ ਰੰਗ 'ਚ ਰੰਗੇ ਨਜ਼ਰ ਆ ਰਹੇ ਹਨ। ਕੁਝ ਤਸਵੀਰਾਂ 'ਚ ਸਰਗੁਣ ਮਹਿਤਾ ਤੇ ਰਵੀ ਦੁਬੇ ਇਕ-ਦੂਜੇ ਨੂੰ ਰੰਗ ਲਾਉਂਦੇ ਨਜ਼ਰ ਆ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਕਸ਼ੈ ਕੁਮਾਰ ਤੇ ਟਾਈਗਰ ਸ਼ਰਾਫ ਦੀ ਫ਼ਿਲਮ 'ਬੜੇ ਮੀਆਂ ਛੋਟੇ ਮੀਆਂ' ਦਾ ਧਮਾਕੇਦਾਰ ਟਰੇਲਰ ਰਿਲੀਜ਼
NEXT STORY