ਜਲੰਧਰ (ਬਿਊਰੋ) : ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਨੇ ਬੀਤੇ ਦਿਨ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ। ਹਾਲ ਹੀ 'ਚ ਸਤਿੰਦਰ ਸੱਤੀ ਨੇ ਆਪਣੇ ਜਨਮਦਿਨ ਦੀ ਇਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਸਤਿੰਦਰ ਸੱਤੀ ਆਪਣੇ ਦੋਸਤਾਂ ਅਤੇ ਪਰਿਵਾਰ ਵਾਲਿਆਂ ਨਾਲ ਜਨਮਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।
ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਸਤਿੰਦਰ ਸੱਤੀ ਨੱਚਦੀ ਹੋਈ ਕਮਰੇ 'ਚੋਂ ਬਾਹਰ ਨਿਕਲਦੀ ਹੈ ਅਤੇ ਇਸ ਤੋਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨਾਲ ਜਨਮਦਿਨ ਮਨਾਉਂਦੀ ਹੈ।
![PunjabKesari](https://static.jagbani.com/multimedia/17_34_456511760satinder8-ll.jpg)
ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਬਰਥਡੇ ਸੈਲੀਬ੍ਰੇਸ਼ਨ ਮੌਕੇ ਅਦਾਕਾਰਾ ਦਿਲਜੋਤ ਵੀ ਪਹੁੰਚੀ ਹੋਈ ਸੀ।
![PunjabKesari](https://static.jagbani.com/multimedia/17_34_455730153satinder7-ll.jpg)
ਸਤਿੰਦਰ ਸੱਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਐਂਕਰ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
![PunjabKesari](https://static.jagbani.com/multimedia/17_34_454480759satinder6-ll.jpg)
ਜਿਸ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ 'ਚ ਅਦਾਕਾਰਾ ਦੇ ਤੌਰ 'ਤੇ ਵੀ ਕੰਮ ਕੀਤਾ ਹੈ।
![PunjabKesari](https://static.jagbani.com/multimedia/17_34_453699072satinder5-ll.jpg)
ਸੋਸ਼ਲ ਮੀਡੀਆ 'ਤੇ ਉਹ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ।
![PunjabKesari](https://static.jagbani.com/multimedia/17_34_452917734satinder4-ll.jpg)
ਸਤਿੰਦਰ ਸੱਤੀ ਅਕਸਰ ਲੋਕਾਂ ਨੂੰ ਜ਼ਿੰਦਗੀ ਪ੍ਰਤੀ ਉਤਸ਼ਾਹਿਤ ਕਰਨ ਲਈ ਵੀਡੀਓ ਪੋਸਟ ਕਰਦੀ ਰਹਿੰਦੀ ਹੈ।
![PunjabKesari](https://static.jagbani.com/multimedia/17_34_451115123satinder2-ll.jpg)
![PunjabKesari](https://static.jagbani.com/multimedia/17_34_450022500satinder1-ll.jpg)
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।
ਬਾਲੀਵੁੱਡ ਅਦਾਕਾਰ ਅਨਿਲ ਕਪੂਰ ਨੇ ਕੀਤਾ ਫਿਟਨੈੱਸ ਸੈਂਟਰ ਦਾ ਉਦਘਾਟਨ
NEXT STORY