ਚੰਡੀਗੜ੍ਹ (ਬਿਊਰੋ) - ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਬਹੁਤ ਮਸ਼ਹੂਰ ਹੈ। ਉਸ ਦੇ 6 ਕਰੋੜ ਤੋਂ ਵੱਧ ਫਾਲੋਅਰਜ਼ ਹਨ। ਉਹ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ। ਹਾਲ ਹੀ ਵਿਚ ਉਸ ਨੇ ਇਕ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ ਵਿਚ ਸੋਨਮ ਕਪੂਰ ਆਪਣੀ ਖ਼ੂਬਸੂਰਤੀ ਦੀਆਂ ਹੱਦਾਂ ਢਾਅ ਰਹੀ ਹੈ ਅਤੇ ਉਨ੍ਹਾਂ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਸੋਨਮ ਬਾਜਵਾ ਬੇਹੱਦ ਹੌਟ ਨਜ਼ਰ ਆ ਰਹੀ ਹੈ।
ਇਸ ਤਸਵੀਰ ਵਿਚ ਸੋਨਮ ਬਾਜਵਾ ਨੇ ਬਲੈਕ ਡਰੈੱਸ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਕੈਰੀ ਵੀ ਕੀਤਾ ਹੋਇਆ ਹੈ, ਜਿਸ ਵਿਚ ਉਹ ਕਾਫ਼ੀ ਬੋਲਡ ਵੀ ਲੱਗ ਰਹੀ ਹੈ। ਉਸ ਦਾ ਚਿਹਰਾ ਪ੍ਰਸ਼ੰਸਕਾਂ ਨੂੰ ਆਕਰਸ਼ਤ ਕਰਦਾ ਹੈ।
ਸੋਨਮ ਬਾਜਵਾ ਨੇ ਵੱਖ-ਵੱਖ ਸਿਨੇਮਾ ਵਿਚ ਕੰਮ ਕਰਕੇ ਹਰ ਤਰ੍ਹਾਂ ਦੇ ਦਰਸ਼ਕਾਂ ਨੂੰ ਦੀਵਾਨਾ ਬਣਾਇਆ ਹੈ।
ਸੋਨਮ ਬਾਜਵਾ ਹੁਣ 27 ਸਾਲਾਂ ਦੀ ਹੈ। ਉਸਨੇ 2012 ਵਿਚ ਫੇਮਿਨਾ ਮਿਸ ਇੰਡੀਆ ਨਾਲ ਗਲੈਮਰ ਦੀ ਦੁਨੀਆ ਵਿਚ ਐਂਟਰੀ ਕੀਤੀ ਸੀ।
ਸੋਨਮ ਆਪਣੇ ਪ੍ਰਸ਼ੰਸਕਾਂ ਨਾਲ ਕੋਰੋਨਾ ਮਹਾਮਾਰੀ ਕਾਰਨ ਹੋਈ ਤਾਲਾਬੰਦੀ ਵਿਚ ਰੂਟੀਨ ਸਾਂਝੀ ਕਰ ਰਹੀ ਹੈ।
ਅਦਾਕਾਰੀ ਤੋਂ ਇਲਾਵਾ ਸੋਨਮ ਬਾਜਵਾ ਵੀ ਆਪਣੇ ਪ੍ਰਸ਼ੰਸਕਾਂ ਨੂੰ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਦੀ ਹੈ। ਸੋਨਮ ਬਾਜਵਾ 'ਬਾਲਾ' ਅਤੇ 'ਸਟ੍ਰੀਟ ਡਾਂਸਰ 3 ਡੀ' ਵਰਗੀਆਂ ਫ਼ਿਲਮਾਂ ਵਿਚ ਵੀ ਨਜ਼ਰ ਆਈ ਹੈ।
ਸੋਨਮ ਬਾਜਵਾ ਇਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ। ਉਸ ਨੇ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ ਵਿਚ ਕੰਮ ਕੀਤਾ ਹੈ। ਸੋਨਮ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ, ਉਤਰਾਖੰਡ ਵਿੱਚ ਹੋਇਆ ਸੀ।
ਆਮਿਰ ਖ਼ਾਨ ਦੀ ਧੀ ਇਰਾ ਖ਼ਾਨ ਨੇ ਸਾਂਝੀ ਕੀਤੀ ਪ੍ਰੇਮੀ ਨਾਲ ਰੋਮਾਂਟਿਕ ਪਲਾਂ ਦੀ ਵੀਡੀਓ
NEXT STORY