ਐਂਟਰਟੇਨਮੈਂਟ ਡੈਸਕ : ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਵਾਰ ਫਿਰ ਤੋਂ ਆਪਣੇ ਲੁੱਕ ਨੂੰ ਲੈ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਹਾਲ ਹੀ 'ਚ ਕੁਝ ਸੈਕਿੰਡ ਪਹਿਲਾਂ ਸੋਨਮ ਬਾਜਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਆਪਣੀਆਂ ਕੁਝ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਸਿਰਫ ਪ੍ਰਸ਼ੰਸਕ ਹੀ ਨਹੀਂ ਸਗੋਂ ਫ਼ਿਲਮੀ ਸਿਤਾਰੇ ਵੀ ਆਪਣਾ ਦਿਲ ਹਾਰ ਚੁੱਕੇ ਹਨ।

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਬਲੈਕ ਕਲਰ ਦੀ ਡਰੈੱਸ ਪਹਿਨੀ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਉਹ ਆਪਣੇ ਬੈੱਡਰੂਮ 'ਚ ਨਜ਼ਰ ਆ ਰਹੀ ਹੈ ਕਿਉਂਕਿ ਉਸ ਨੇ ਬੈੱਡ 'ਤੇ ਬੈਠ ਕੇ ਵੀ ਤਸਵੀਰਾਂ ਕਲਿੱਕ ਕਰਵਾਈਆਂ ਹਨ।

ਸੋਨਮ ਬਾਜਵਾ ਇਸ ਬਲੈਕ ਕਲਰ ਦੀ ਡਰੈੱਸ 'ਚ ਬੇਹੱਦ ਹੌਟ ਲੱਗ ਰਹੀ ਹੈ। ਅਦਾਕਾਰਾ ਦੀਆਂ ਤਸਵੀਰਾਂ 'ਤੇ ਜੀ ਖ਼ਾਨ ਅਤੇ ਬੰਟੀ ਬੈਂਸ ਵੱਲੋਂ ਵੀ ਹਾਰਟ ਵਾਲੇ ਇਮੋਜ਼ੀ ਸ਼ੇਅਰ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਐਕਟਿੰਗ ਦੇ ਮਾਮਲੇ ਤਾਂ ਸੋਨਮ ਨੰਬਰ ਇੱਕ ਹੈ ਹੀ, ਨਾਲ ਹੀ ਅਦਾਕਾਰਾ ਦੀ ਖੂਬਸਰੂਤੀ ਦਾ ਵੀ ਕੋਈ ਜਵਾਬ ਨਹੀਂ।

ਸੋਨਮ ਦੀ ਖੂਬਸੂਰਤੀ ਸਾਹਮਣੇ ਕਈ ਬਾਲੀਵੁੱਡ ਅਭਿਨੇਤਰੀਆਂ ਫੇਲ੍ਹ ਹਨ। ਸੋਨਮ ਲਈ ਸਾਲ 2023 ਕਾਫ਼ੀ ਵਧੀਆ ਰਿਹਾ ਹੈ। ਅਦਾਕਾਰਾ ਦੀਆਂ ਪਿਛਲੇ ਸਾਲ 2 ਫ਼ਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਸਨ।

ਇਸ ਸਾਲ ਦੀ ਗੱਲ ਕਰੀਏ ਤਾਂ 2024 'ਚ ਵੀ ਸੋਨਮ ਬਾਜਵਾ ਕਈ ਫ਼ਿਲਮਾਂ 'ਚ ਨਜ਼ਰ ਆਵੇਗੀ, ਜਿਨ੍ਹਾਂ 'ਚੋਂ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਸ਼ੁਰੂ ਹੋਈ ਹੈ।

ਕੀ ਸਿਆਸਤ 'ਚ ਆਵੇਗੀ ਅਦਾਕਾਰਾ ਉਰਵਸ਼ੀ ਰੌਤੇਲਾ? ਕਿਹਾ- ਮੈਨੂੰ ਮਿਲ ਚੁੱਕੀ ਹੈ ਟਿਕਟ ਪਰ...
NEXT STORY