ਜਲੰਧਰ (ਬਿਊਰੋ) - ਪੰਜਾਬੀ ਇੰਡਸਟਰੀ 'ਚ ਬੋਲਡ ਅਦਾਕਾਰਾ ਦੇ ਨਾਂ ਨਾਲ ਪ੍ਰਸਿੱਧ ਸੋਨਮ ਬਾਜਵਾ ਅਕਸਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ। ਅਦਾਕਾਰੀ ਦੇ ਨਾਲ-ਨਾਲ ਸੋਨਮ ਦੀ ਡਰੈੱਸਿੰਗ ਸੈੱਸ ਵੀ ਕਾਫ਼ੀ ਚਰਚਾ ’ਚ ਰਹਿੰਦੀ ਹੈ।

ਹਾਲ ਹੀ ’ਚ ਸੋਨਮ ਬਾਜਵਾ ਦਾ ਪੰਜਾਬੀ ਲੁੱਕ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਇਆ ਹੈ। ਇਹ ਤਸਵੀਰਾਂ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਸ ਦਾ ਦਿਲਕਸ਼ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਕਾਲੇ ਧੋਤੀ ਸੂਟ 'ਚ ਨਜ਼ਰ ਆ ਰਹੀ ਹੈ। ਤਸਵੀਰਾਂ ’ਚ ਅਦਾਕਾਰਾ ਵੱਖ-ਵੱਖ ਸਟਾਈਲ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਤਸਵੀਰਾਂ ’ਚ ਸੋਨਮ ਦਾ ਗਲੈਮਰਸ ਲੁੱਕ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਐਕਟਿੰਗ ਦੇ ਮਾਮਲੇ ਤਾਂ ਸੋਨਮ ਨੰਬਰ ਇੱਕ ਹੈ ਹੀ, ਨਾਲ ਹੀ ਅਦਾਕਾਰਾ ਦੀ ਖੂਬਸਰੂਤੀ ਦਾ ਵੀ ਕੋਈ ਜਵਾਬ ਨਹੀਂ।
-ll.jpg)
ਸੋਨਮ ਦੀ ਖੂਬਸੂਰਤੀ ਸਾਹਮਣੇ ਕਈ ਬਾਲੀਵੁੱਡ ਅਭਿਨੇਤਰੀਆਂ ਫੇਲ੍ਹ ਹਨ। ਸੋਨਮ ਲਈ ਸਾਲ 2023 ਕਾਫ਼ੀ ਵਧੀਆ ਰਿਹਾ ਹੈ।

ਇਸ ਸਾਲ ਦੀ ਗੱਲ ਕਰੀਏ ਤਾਂ 2024 'ਚ ਵੀ ਸੋਨਮ ਬਾਜਵਾ ਕਈ ਫ਼ਿਲਮਾਂ 'ਚ ਨਜ਼ਰ ਆਵੇਗੀ, ਜਿਨ੍ਹਾਂ 'ਚੋਂ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਸ਼ੁਰੂ ਹੋਈ ਹੈ।


ਕੀ ਪਿਤਾ ਬਣਨ ਬਣਨ ਵਾਲੇ ਹਨ ਅਰਬਾਜ਼ ਖਾਨ? ਅਦਾਕਾਰ ਅੱਧੀ ਰਾਤ ਨੂੰ ਨਵੀਂ ਪਤਨੀ ਨਾਲ ਕਲੀਨਿਕ ਦੇ ਬਾਹਰ ਸਪਾਟ ਹੋਏ ਅਦਾਕਾਰ
NEXT STORY