ਜਲੰਧਰ (ਬਿਊਰੋ) : ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤਾਨੀਆ ਨੇ ਇਕ ਇਵੈਂਟ “Fashion Tv X Glenworld 'ਚ ਸ਼ਿਰਕਤ ਕੀਤੀ। ਪੰਜਾਬੀ ਅਦਾਕਾਰਾ ਤਾਨੀਆ ਨੇ ਆਪਣੀ ਸ਼ਾਨਦਾਰ ਐਕਟਿੰਗ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ ਹੈ।

ਦੱਸ ਦਈਏ ਕਿ ਇਵੈਂਟ ਦੌਰਾਨ ਅਦਾਕਾਰਾ ਦੀਆਂ ਬਹੁਤ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਅਦਾਕਾਰਾ ਗਲੈਮਰਸ ਲੁੱਕ ਨਜ਼ਰ ਆ ਰਹੀ ਹੈ। ਜਿਸ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਦੱਸਣਯੋਗ ਹੈ ਕਿ ਤਾਨੀਆ ਪਾਲੀਵੁੱਡ ਦੀਆਂ ਮਸ਼ਹੂਰ ਅਦਾਕਾਰਾ 'ਚੋਂ ਇਕ ਹੈ। ਉਸ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਉਸ ਦੀਆਂ ਸਾਰੀਆਂ ਫ਼ਿਲਮਾਂ ਸੁਪਰਹਿੱਟ ਰਹੀਆਂ ਹਨ।

ਅਦਾਕਾਰਾ ਦਲਜੀਤ ਕੌਰ ਦਾ ਟੁੱਟਿਆ ਦੂਜਾ ਵਿਆਹ, ਪੋਸਟ ਸਾਂਝੀ ਕਰ ਬਿਆਨ ਕੀਤਾ ਦਰਦ
NEXT STORY