ਚੰਡੀਗੜ੍ਹ (ਬਿਊਰੋ)-ਉੱਡਣੇ ਸਿੱਖ ਮਿਲਖਾ ਸਿੰਘ ਦੇ ਦਿਹਾਂਤ ‘ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਸ਼ਹੂਰ ਪੰਜਾਬੀ ਗਾਇਕਾ ਗੁਰਲੇਜ ਅਖ਼ਤਰ ਨੇ ਵੀ ਮਿਲਖਾ ਸਿੰਘ ਦੀ ਤਸਵੀਰ ਸਾਂਝੀ ਕਰਦੇ ਹੋਏ ਦੁੱਖ ਪ੍ਰਗਟਾਇਆ ਹੈ।
ਇਸ ਦੇ ਨਾਲ ਹੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਉਂਦੇ ਹੋਏ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਦੱਸ ਦਈਏ ਕਿ ਮਿਲਖਾ ਸਿੰਘ ਕੋਰੋਨਾ ਵਾਇਰਸ ਦੇ ਨਾਲ ਪੀੜਤ ਸਨ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦਾ ਵੀ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਸੀ।ਮਿਲਖਾ ਸਿੰਘ ਜੋ 91 ਸਾਲ ਦੇ ਸਨ। ਬੀਤੀ ਅੱਧੀ ਰਾਤ ਪੀਜੀਆਈ, ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਤਿੰਨ ਧੀਆਂ ਛੱਡ ਗਏ। ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।
ਬੈਸਟ ਫਰੈਂਡਾਂ ਨਾਲ ਕਰੀਨਾ ਕਪੂਰ ਨੇ ਕੀਤੀ ਹਾਊਸ ਪਾਰਟੀ, ਤਸਵੀਰਾਂ ਆਈਆਂ ਸਾਹਮਣੇ
NEXT STORY