ਐਂਟਰਟੇਨਮੈਂਟ ਡੈਸਕ- ਪੰਜਾਬੀ ਫਿਲਮ ‘ਸਰਬਾਲਾ ਜੀ’ ਨੂੰ ਪ੍ਰਸ਼ੰਸਕ ਹੁਣ ਚੋਪਾਲ ਐਪ 'ਤੇ ਵੀ ਦੇਖ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ 18 ਜੁਲਾਈ ਨੂੰ ਰਿਲੀਜ਼ ਹੋਈ ਸੀ। ਇਸ ਫਿਲਮ ’ਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ। ਇਸ ਕਾਮੇਡੀ ਨਾਲ ਭਰਪੂਰ ਫਿਲਮ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ। ਇਸ ਫਿਲਮ 'ਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਚਾਰੋਂ ਕਲਾਕਾਰਾਂ ਦੇ ਵੱਖਰੇ-ਵੱਖਰੇ ਅੰਦਾਜ਼ 'ਚ ਨਜ਼ਰ ਆਏ।
ਫਿਲਮ ’ਚ ਗੁੱਗੂ ਗਿੱਲ, ਧੂਤਾ ਪਿੰਡੀ ਆਲਾ, ਸਰਦਾਰ ਸੋਹੀ ਤੇ ਬੀ. ਐੱਨ. ਸ਼ਰਮਾ ਵਰਗੇ ਸ਼ਾਨਦਾਰ ਸਹਿ-ਕਲਾਕਾਰ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਏ। ਜ਼ਿਕਰਯੋਗ ਹੈ ਕਿ ਫਿਲਮ ਨੂੰ ਮਨਦੀਪ ਕੁਮਾਰ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਇੰਦਰਜੀਤ ਮੋਗਾ ਵਲੋਂ ਲਿਖੀ ਗਈ ਹੈ। ਫਿਲਮ ਕੁਮਾਰ ਤੌਰਾਨੀ ਤੇ ਗਿਰਿਸ਼ ਤੌਰਾਨੀ ਵਲੋਂ ਪ੍ਰੋਡਿਊਸ ਕੀਤੀ ਗਈ ਹੈ।
Pu ਦੇ ਗੁਰਦੁਆਰਾ ਸਾਹਿਬ 'ਚ ਰਾਜਵੀਰ ਜਵੰਦਾ ਲਈ ਅਰਦਾਸ, ਕੌਰ ਬੀ ਨੇ ਦਿੱਤੀ ਜਾਣਕਾਰੀ
NEXT STORY