ਮੁੰਬਈ(ਬਿਊਰੋ)— 'ਲੈਂਸਰ' ਤੇ 'ਬਾਪੂ ਜਿਮੀਂਦਾਰ' ਵਰਗੇ ਸੁਪਰਹਿੱਟ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੇ ਖੰਨਾ ਸ਼ਹਿਰ ਦੇ ਨਾਮੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੱਸੀ ਗਿੱਲ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜੱਸੀ ਗਿੱਲ ਬਹੁਤ ਹੀ ਪਤਲਾ ਯਾਨੀਕਿ ਕਮਜ਼ੋਰ ਨਜ਼ਰ ਆ ਰਿਹਾ ਹੈ।
ਦੱਸ ਦਈਏ ਕਿ ਜੱਸੀ ਗਿੱਲ ਨੇ ਇਹ ਤਸਵੀਰਾਂ ਸਾਂਝੀਆਂ ਕਰਦੇ ਕੈਪਸ਼ਨ 'ਚ ਲਿਖਿਆ, ''ਇਹ ਤਸਵੀਰਾਂ 'ਫੁਰਤੀਲਾ' ਦੀ ਲੁੱਕ ਟੈਸਟ ਦੀ ਹੈ। ਬਹੁਤ ਡਿਫਰੈਂਟ ਤੇ ਸਪੈਸ਼ਲ ਹੈ ਇਹ ਮੂਵੀ ਮੇਰੇ ਲਈ। ਉਮੀਦ ਹੈ ਤੁਹਾਨੂੰ ਇਹ ਕਰੈਕਟਰ ਤੇ ਮੂਵੀ ਚੰਗੀ ਲੱਗੇਗੀ। ਬਹੁਤ ਪਿਆਰ ਕਰੈਕਟਰ ਹੈ ਮੇਰੇ ਲਈ ਤੇ ਉਮੀਦ ਹੈ ਕਿ ਤੁਹਾਨੂੰ ਵੀ ਪਿਆਰ ਹੋਵੇਗਾ ਇਸ ਕਿਰਦਾਰ ਨਾਲ।''
ਇਸ ਤੋਂ ਪਹਿਲਾਂ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਉਹ ਕਾਫ਼ੀ ਪਤਲੇ ਨਜ਼ਰ ਆ ਰਹੇ ਸਨ। ਹਾਲਾਂਕਿ ਹਾਲੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਰਣਜੀਤ ਬਾਵਾ ਨੇ ਇਹ ਲੁੱਕ ਕਿਸੇ ਪ੍ਰਾਜੈਕਟ ਲਈ ਰੱਖੀ ਹੈ ਜਾਂ ਉਨ੍ਹਾਂ ਨੂੰ ਕੋਈ ਬਿਮਾਰੀ ਕਾਰਨ ਇੰਨੀ ਕਮਜ਼ੋਰੀ ਹੋਈ ਹੈ।
ਦੱਸਣਯੋਗ ਹੈ ਕਿ ਜੱਸੀ ਗਿੱਲ ਦਾ ਜਨਮ 26 ਨਵੰਬਰ 1988 ਨੂੰ ਪਿੰਡ ਜੰਡਾਲੀ, ਖੰਨਾ, ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਗੁਰਮਿੰਦਰ ਸਿੰਘ ਅਤੇ ਮਾਤਾ ਰਵਿੰਦਰ ਕੌਰ ਦੇ ਘਰ ਜੱਟ ਸਿੱਖ ਕਿਸਾਨ ਪਰਿਵਾਰ 'ਚ ਹੋਇਆ। ਉਨ੍ਹਾਂ ਦਾ ਅਸਲੀ ਨਾਂ ਜਸਦੀਪ ਸਿੰਘ ਗਿੱਲ ਹੈ। ਗਾਇਕ ਵਜੋਂ ਆਪਣਾ ਸਫਰ ਸ਼ੁਰੂ ਕਰਨ ਵਾਲੇ ਜਸਦੀਪ ਸਿੰਘ ਗਿੱਲ ਉਰਫ ਜੱਸੀ ਗਿੱਲ ਨੇ ਇਸ ਖੇਤਰ 'ਚ ਨਾਮਣਾ ਖੱਟਣ ਤੋਂ ਬਾਅਦ ਪੰਜਾਬੀ ਫਿਲਮਾਂ ਵੱਲ ਰੁਖ ਕੀਤਾ। ਉਨ੍ਹਾਂ ਨੇ 'ਮਿਸਟਰ ਐਂਡ ਮਿਸਿਜ਼ 420', 'ਮੁੰਡਿਆਂ ਤੋਂ ਬਚ ਕੇ ਰਹੀਂ' ਅਤੇ 'ਯਾਰਾ ਐਵੀਂ ਐਵੀਂ ਲੁੱਟ ਗਿਆ' 'ਚੰਨੋ ਕਮਲੀ ਯਾਰ ਦੀ', 'ਹੈਪੀ ਫਿਰ ਭਾਗ ਜਾਏਗੀ','ਮਿਸਟਰ ਐਂਡ ਮਿਸਿਜ਼ ਰਿਟਰਨਸ' ਆਦਿ ਪੰਜਾਬੀ ਫਿਲਮਾਂ 'ਚ ਵੀ ਕੰਮ ਕਰ ਚੁੱਕੇ ਹਨ।
ਖ਼ੂਬਸੂਰਤ ਵਾਦੀਆਂ 'ਚ ਨਜ਼ਰ ਆਈ ਸ਼ਹਿਨਾਜ਼ ਗਿੱਲ, ਝਰਨੇ ਦੇ ਪਾਣੀ 'ਚ ਕੀਤੀ ਮਸਤੀ
NEXT STORY