ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਆਪਣੀ ਸੁਰੀਲੀ ਤੇ ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਸੰਗੀਤ ਜਗਤ 'ਚ ਖ਼ਾਸ ਰੁਤਬਾ ਹਾਸਲ ਕੀਤਾ ਹੈ। ਉਨ੍ਹਾਂ ਦੇ ਗੀਤਾਂ ਨੂੰ ਨਾ ਸਿਰਫ ਦੇਸ਼ ਸਗੋ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਖੂਬ ਪਿਆਰ ਦਿੱਤਾ ਜਾਂਦਾ ਹੈ। ਅਫਸਾਨਾ ਉਨ੍ਹਾਂ ਗਾਇਕਾਂ 'ਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। ਹਾਲ ਹੀ 'ਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ 'ਚ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਨਾ ਸਿਰਫ ਪਸੰਦ ਕੀਤਾ ਗਿਆ ਸਗੋ ਉਨ੍ਹਾਂ ਨੂੰ ਵਧਾਈਆਂ ਵੀ ਮਿਲਣ ਲੱਗੀਆਂ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ
ਦਰਅਸਲ, ਗਾਇਕਾ ਨੇ ਜਦੋਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਤਾਂ, ਉਨ੍ਹਾਂ ਨੂੰ ਪ੍ਰੇਗਨੈਂਸੀ ਲਈ ਵਧਾਈਆਂ ਮਿਲਣੀਆਂ ਸ਼ੂਰੁ ਹੋ ਗਈਆਂ। ਹਾਲਾਂਕਿ ਇਸ ਤੋਂ ਬਾਅਦ ਗਾਇਕਾ ਨੇ ਇੱਕ ਹੋਰ ਪੋਸਟ ਸ਼ੇਅਰ ਕਰ ਇਸ ਗੱਲ ਨੂੰ ਸੱਪਸ਼ਟ ਕੀਤਾ ਕਿ ਅਜਿਹਾ ਕੁਝ ਵੀ ਨਹੀਂ ਹੈ। ਅਫਸਾਨਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ''ਹੈਲੋ ਐਵਰੀਵਨ ਮੈਂ ਪ੍ਰੇਗਨੈਂਟ ਨਹੀਂ ਹਾਂ... ਇਹ ਤਸਵੀਰ ਸਿਰਫ ਮੇਰੇ ਸਾਜ਼ ਜੀ ਨੂੰ ਵਧੀਆ ਲੱਗੀ ਤਾਂ ਆਪਾ ਨੋਰਮਲੀ ਪੋਸਟ ਕਰ ਦਿੱਤੀ ਪਰ ਤੁਹਾਡਾ ਸਾਰਿਆਂ ਦਾ ਧੰਨਵਾਦ, ਜਿਵੇਂ ਤੁਸੀਂ ਵਧਾਈਆਂ ਦੇ ਰਹੇ...ਜਲਦੀ ਦੱਸਾਂਗੇ ਜਿਵੇਂ ਹੀ ਕੋਈ ਪਲਾਨ ਹੋਵੇਗਾ ਪਰ ਹਾਲੇ ਕੁਝ ਵੀ ਅਜਿਹਾ ਨਹੀਂ। ਵਾਹਿਗੁਰੂ ਜੀ ਦੀ ਜਿਵੇਂ ਹੀ ਮਿਹਰ ਹੋਈ ਤੁਹਾਡੇ ਨਾਲ ਸ਼ੇਅਰ ਕਰਾਂਗੇ।''

ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖ਼ਾਨ ਆਪਣੇ ਸਟੇਜ ਸ਼ੋਅ ਦੇ ਚੱਲਦੇ ਲਗਾਤਾਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਅਫਸਾਨਾ ਖ਼ਾਨ ਕਈ ਪੰਜਾਬੀ ਫ਼ਿਲਮਾਂ ਦੇ ਗੀਤਾਂ ਨੂੰ ਵੀ ਆਪਣੀ ਆਵਾਜ਼ ਦੇ ਚੁੱਕੀ ਹੈ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਅਫਸਾਨਾ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀ ਟੀਮ ਨਾਲ ਕੀਤੀ ਰੱਜ ਕੇ ਮਸਤੀ
NEXT STORY