ਜਲੰਧਰ/ਐਂਟਰਟੇਨਮੈਂਟ ਡੈਸਕ (ਸੋਨੂੰ)- ਮਸ਼ਹੂਰ ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਪੰਜਾਬੀ ਗਾਇਕ ਬੱਬੂ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਜਲੰਧਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹੰਸ ਰਾਜ ਹੰਸ ਨਾਲ ਆਪਣਾ ਦੁੱਖ ਸਾਂਝਾ ਕੀਤਾ।
ਇਹ ਵੀ ਪੜ੍ਹੋ: ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਇੱਥੇ ਦੱਸ ਦੇਈਏ ਕਿ 2 ਅਪ੍ਰੈਲ ਨੂੰ ਹੰਸਰਾਜ ਰੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਹਾਰਟ ਨਾਲ ਸਬੰਧਤ ਸਮੱਸਿਆ ਸੀ ਅਤੇ ਟੈਗੋਰ ਹਸਪਤਾਲ ਵਿਚ ਇਲਾਜ ਅਧੀਨ ਸਨ। 11 ਅਪ੍ਰੈਲ ਨੂੰ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਰੱਖੀ ਗਈ ਸੀ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਪੁੱਜੇ ਸਨ। ਇਸ ਦੇ ਇਲਾਵਾ ਭਾਜਪਾ ਆਗੂ ਸ਼ਵੇਤ ਮਲਿਕ ਸਮੇਤ ਹੋਰ ਕਈਆਂ ਸਿਆਸੀ ਆਗੂ ਵੀ ਪਹੁੰਚੇ ਸਨ ਅਤੇ ਪਰਿਵਾਰ ਨਾਲ ਦੁੱਖ ਵੰਡਾਇਆ। ਅੰਤਿਮ ਅਰਦਾਸ ਮੌਕੇ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ, ਕੇਐਸ ਮੱਖਣ, ਕੌਰ ਬੀ, ਸਤਿੰਦਰ ਸੱਤੀ, ਅਮਰ ਨੂਰੀ, ਗੁਰਪ੍ਰੀਤ ਸਿੰਘ ਘੁੱਗੀ ਸਮੇਤ ਹੋਰ ਕਈ ਪਾਲੀਵੁੱਡ ਗਾਇਕਾਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੀ ਬੀਤੇ ਦਿਨੀਂ ਹੰਸ ਰਾਜ ਹੰਸ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਆਏ ਸਨ।

ਇਹ ਵੀ ਪੜ੍ਹੋ: 'ਬਿੱਗ ਬੌਸ' ਪ੍ਰੇਮੀਆਂ ਲਈ ਵੱਡੀ ਖਬਰ! ਸਲਮਾਨ ਖਾਨ ਦੇ ਸ਼ੋਅ 'ਤੇ ਛਾਏ ਸੰਕਟ ਦੇ ਬੱਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਹਰੁਖ ਖਾਨ ਦੇ ਕਿਰਾਏ ਵਾਲੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਮੰਨਤ ਛੱਡ ਇੱਥੇ ਵਸੇਗਾ ਖਾਨ ਪਰਿਵਾਰ
NEXT STORY