ਐਂਟਰਟੇਨਮੈਂਟ ਡੈਸਕ (ਬਿਊਰੋ) - ਗਾਇਕ ਬੱਬੂ ਮਾਨ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਸੁੱਚਾ ਸੂਰਮਾ' ਨੂੰ ਲੈ ਕੇ ਚਰਚਾ ‘ਚ ਹਨ । ਗਾਇਕ ਦੀ ਇਸ ਫ਼ਿਲਮ ਨੂੰ ਲੈ ਕੇ ਉਸ ਦੇ ਪ੍ਰਸ਼ੰਸਕ ਵੀ ਪੱਬਾਂ ਭਾਰ ਹਨ ਅਤੇ ਬੇਸਬਰੀ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ।

ਉਹ ਲਗਾਤਾਰ ਇਸ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ ਤੇ ਜਿੱਥੇ ਵੀ ਗਾਇਕ ਜਾਂਦਾ ਹੈ, ਉੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ ਅਤੇ ਇਸ ਤੋਂ ਲੱਗਦਾ ਹੈ ਕਿ ਇਹ ਫ਼ਿਲਮ ਲੋਕਾਂ ਨੂੰ ਕਾਫੀ ਪਸੰਦ ਆਉਣ ਵਾਲੀ ਹੈ।

ਫ਼ਿਲਮ ‘ਚ ਬੱਬੂ ਮਾਨ ਸੁੱਚੇ ਸੂਰਮੇ ਦੀ ਭੂਮਿਕਾ ‘ਚ ਦਿਖਾਈ ਦੇਣਗੇ ਅਤੇ ਉਹ ਲਗਾਤਾਰ ਫ਼ਿਲਮ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਰਹੇ ਹਨ।

ਹੁਣ ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸਰਦਾਰੀ ਲੁੱਕ ‘ਚ ਸਾਂਝਾ ਕੀਤਾ ਹੈ, ਜਿਸ ‘ਚ ਗਾਇਕ ਬਹੁਤ ਹੀ ਹੈਂਡਸਮ ਲੱਗ ਰਿਹਾ ਹੈ ਅਤੇ ਉਸ ਦੀ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ, ਜਿਸ ‘ਚ 'ਸਾਉਣ ਦੀ ਝੜੀ', 'ਤੂੰ ਸੌਂਅ ਕੇ ਰਾਤ ਗੁਜ਼ਾਰ ਲਈ', 'ਸੱਜਣ ਰੁਮਾਲ ਦੇ ਗਿਆ', 'ਪਿੰਡ ਪਹਿਰਾ ਲੱਗਦਾ' ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।






ਮਸ਼ਹੂਰ ਗਾਇਕ ਦਾ 49 ਸਾਲ ਦੀ ਉਮਰ 'ਚ ਹੋਇਆ ਦਿਹਾਂਤ
NEXT STORY